ਸੁਪਰੀਮ ਕੋਰਟ ਦਾ ਵੱਡਾ ਐਲਾਨ ,ਨਫ਼ਰਤ ਭਰੇ ਭਾਸ਼ਣਾਂ ‘ਤੇ FIR ਦਰਜ ਕਰਨ ਦੇ ਦਿੱਤੇ ਨਿਰਦੇਸ਼

navdeep kaur
2 Min Read

ਨਿਊਜ਼ ਡੈਸਕ : ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ‘ਤੇ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ 2022 ਦੇ ਹੁਕਮ ਦਾ ਦਾਇਰਾ ਵਧਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਬਿਨਾਂ ਕਿਸੇ ਸ਼ਿਕਾਇਤ ਦੇ ਵੀ FIR ਦਰਜ ਕਰਨੀ ਪਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਇਸ ਨੂੰ ਅਦਾਲਤ ਦਾ ਅਪਮਾਨ ਮੰਨਿਆ ਜਾਵੇਗਾ।

ਨਫ਼ਰਤ ਭਰੇ ਭਾਸ਼ਣਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਸੁਪਰੀਮ ਕੋਰਟ ਨੇ ਧਰਮ ਦੀ ਪਰਵਾਹ ਕੀਤੇ ਬਿਨਾਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਹ ਹੁਕਮ ਸਿਰਫ਼ ਯੂਪੀ, ਦਿੱਲੀ ਅਤੇ ਉੱਤਰਾਖੰਡ ਸਰਕਾਰਾਂ ਨੂੰ ਦਿੱਤੇ ਸਨ ਪਰ ਹੁਣ ਇਹ ਹੁਕਮ ਸਾਰੇ ਰਾਜਾਂ ਨੂੰ ਦੇ ਦਿੱਤੇ ਗਏ ਹਨ।

ਸੁਪਰੀਮ ਕੋਰਟ ਨੇ ਆਪਣੇ 2022 ਦੇ ਹੁਕਮ ਵਿੱਚ ਦਿੱਲੀ, ਯੂਪੀ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਨੂੰ ਇਸ ਦਾ ਖੁਦ ਨੋਟਿਸ ਲੈਂਦਿਆਂ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਦੋਂ ਅਦਾਲਤ ਨੇ ਇਨ੍ਹਾਂ ਰਾਜਾਂ ਨੂੰ ਕਿਹਾ ਸੀ ਕਿ ਅਜਿਹੇ ਮਾਮਲਿਆਂ ਵਿੱਚ ਉਨ੍ਹਾਂ ਨੂੰ ਕਿਸੇ ਕੋਲ ਸ਼ਿਕਾਇਤ ਕਰਨ ਦੀ ਲੋੜ ਨਹੀਂ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates

- Advertisement -

Share this Article
Leave a comment