ਨਵੀਂ ਦਿੱਲੀ : ਸੁਪਰੀਮ ਕੋਰਟ ਨੇ 6 ਸਤੰਬਰ ਤੋਂ ਕੇਰਲਾ ਵਿੱਚ 11 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਰੀਰਕ ਰੂਪ ਨਾਲ ਕਰਵਾਉਣ ਦੇ ਰਾਜ ਸਰਕਾਰ ਦੇ ਫੈਸਲੇ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਹ ਫੈਸਲਾ ਰਾਜ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਹੈ।
ਅਦਾਲਤ ਦਾ ਕਹਿਣਾ ਹੈ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਕਾਰਨ ਕੇਰਲਾ ਵਿੱਚ ਸਥਿਤੀ ਚਿੰਤਾਜਨਕ ਹੈ । ਛੋਟੇ ਬੱਚਿਆਂ ਨੂੰ ਖਤਰੇ ਵਿੱਚ ਨਹੀਂ ਪਾਇਆ ਜਾ ਸਕਦਾ, ਕਿਉਂਕਿ ਰਾਜ ਵਿੱਚ ਹਰ ਰੋਜ਼ ਲਗਭਗ 35,000 ਮਾਮਲੇ ਸਾਹਮਣੇ ਆ ਰਹੇ ਹਨ।
ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ।