ਵੱਡਾ ਹਾਦਸਾ: ਕੈਮਿਕਲ ਲੀਕ ਹੋਣ ਕਾਰਨ ਸੜਕਾਂ ‘ਤੇ ਬੇਹੋਸ਼ ਹੋ ਕੇ ਡਿੱਗਣ ਲੱਗੇ ਲੋਕ, ਹੁਣ ਤੱਕ 6 ਮੌਤਾਂ

TeamGlobalPunjab
1 Min Read

ਸੂਰਤ: ਗੁਜਰਾਤ ਦੇ ਸੂਰਤ ਵਿੱਚ ਕੈਮੀਕਲ ਟੈਂਕਰ ਲੀਕ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸੂਰਤ ਦੇ ਸਚਿਨ ਜੀਆਈਡੀਸੀ ਐਕਸਟੈਂਸ਼ਨ ਇਲਾਕੇ ਵਿੱਚ ਕੈਮੀਕਲ ਲੀਕ ਹੋਣ ਕਾਰਨ ਵਾਪਰਿਆ।

ਦੱਸਿਆ ਜਾ ਰਿਹਾ ਹੈ ਕਿ ਹਵਾ ‘ਚ ਕੈਮੀਕਲ ਫੈਲਣ ਤੋਂ ਬਾਅਦ ਲੋਕ ਬੇਹੋਸ਼ ਹੋ ਗਏ। ਟੈਂਕਰ ‘ਚੋਂ ਜ਼ਹਿਰੀਲਾ ਕੈਮੀਕਲ ਲੀਕ ਹੋਇਆ। ਸਾਰੇ ਮਜ਼ਦੂਰਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਵਿਸ਼ਵ ਪ੍ਰੇਮ ਮਿੱਲ ਦੇ ਪ੍ਰੋਡਕਸ਼ਨ ਮੈਨੇਜਰ ਨੇ ਦੱਸਿਆ ਕਿ ਇਹ ਵੱਡਾ ਹਾਦਸਾ ਕੈਮੀਕਲ ਨਾਲ ਭਰੇ ਟੈਂਕਰ ਦੀ ਪਾਈਪ ਲੀਕ ਹੋਣ ਕਾਰਨ ਵਾਪਰਿਆ ਹੈ। ਗੈਸ ਲੀਕ ਹੁੰਦੇ ਹੀ ਮਿੱਲ ਦੇ ਕਰਮਚਾਰੀ ਜ਼ਮੀਨ ‘ਤੇ ਡਿੱਗ ਪਏ। ਇਸ ਦੌਰਾਨ 6 ਮਜ਼ਦੂਰਾਂ ਦੀ ਮੌਤ ਹੋ ਗਈ, ਕਈਆਂ ਮਜ਼ਦੂਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

- Advertisement -

ਦੱਸਿਆ ਜਾ ਰਿਹਾ ਹੈ ਕਿ ਕੈਮੀਕਲ ਨਾਲ ਭਰਿਆ ਇਹ ਟੈਂਕਰ ਸੂਰਤ ਦੇ ਸਚਿਨ ਜੀਆਈਡੀਸੀ ਇਲਾਕੇ ਦੀ ਇੱਕ ਫੈਕਟਰੀ ਵਿੱਚ ਪਹੁੰਚਿਆ ਸੀ। ਪਰ ਕੈਮੀਕਲ ਨੂੰ ਕੱਢਦੇ ਲਮੇਂ ਇਹ ਲੀਕ ਹੋ ਗਿਆ। ਇਸ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment