ਨਵੀਂ ਦਿੱਲੀ: ਮਹਿੰਦਰ ਸਿੰਘ ਧੋਨੀ ਤੋਂ ਬਾਅਦ ਹੁਣ ਸੁਰੇਸ਼ ਰੈਨਾ ਨੇ ਵੀ ਆਪਣੇ ਫੈਨਸ ਨੂੰ ਝਟਕਾ ਦਿੱਤਾ ਹੈ। ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਰੇਸ਼ ਰੈਣਾ ਨੇ ਇਸ ਦੀ ਜਾਣਕਾਰੀ ਇੰਸਟਾਗ੍ਰਾਮ ‘ਤੇ ਦਿੱਤੀ। ਮਹਿੰਦਰ ਸਿੰਘ ਧੋਨੀ ਦੀ ਰਿਟਾਇਰਮੈਂਟ ਐਲਾਨ ਕਰਨ ਤੋਂ ਬਾਅਦ ਸੁਰੇਸ਼ ਰੈਨਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ –
“ਇਹ ਤੁਹਾਡੇ ਨਾਲ ਖੇਡਣ ਤੋਂ ਇਲਾਵਾ ਹੋਰ ਕੁਝ ਨਹੀਂ ਸੀ, ਮਾਹੀ ਪੂਰੇ ਦਿਲ ਤੋਂ ਗਰਵ ਦੇ ਨਾਲ ਮੈਂ ਤੁਹਾਡੀ ਇਸ ਯਾਤਰਾ ਵਿੱਚ ਸ਼ਾਮਲ ਹੋਣਾ ਚਾਹੁੰਦਾ ਹਾਂ ਥੈਂਕਿਊ ਇੰਡੀਆ ਜੈ ਹਿੰਦ”
https://www.instagram.com/p/CD6d3QChY-V/
ਮਹਿੰਦਰ ਸਿੰਘ ਧੋਨੀ ਨੇ ਅੱਜ ਸ਼ਾਮ 7:29 ਵਜੇ ਇੰਸਟਾਗ੍ਰਾਮ ‘ਤੇ ਇਕ ਪੋਸਟ ਪਾਈ ਅਤੇ ਆਪਣੀ ਰਿਟਾਇਰਮੈਂਟ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸੁਰੇਸ਼ ਰੈਨਾ ਨੇ ਵੀ ਧੋਨੀ ਦੀ ਇਸ ਰਿਟਾਇਰਮੈਂਟ ਵਾਲੀ ਯਾਤਰਾ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।