ਕਾਂਗਰਸ ‘ਚੋਂ ਕੱਢੇ ਜਾਣ ਤੋਂ ਬਾਅਦ ਸੁਰਜੀਤ ਧੀਮਾਨ ਦਾ ਆਇਆ ਵੱਡਾ ਬਿਆਨ

TeamGlobalPunjab
2 Min Read

ਸੰਗਰੂਰ: ਪੰਜਾਬ ਪ੍ਰਦੇਸ਼ ਕਾਂਗਰਸ ਨੇ ਜਿੱਥੇ ਬੀਤੇ ਦਿਨੀਂ ਨਵੇਂ ਪ੍ਰਧਾਨ ਦੀ ਚੋਣ ਕੀਤੀ, ਉੱਥੇ ਹੀ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਜਿਸ ਤੋਂ ਬਾਅਦ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਧੀਮਾਨ ਨੇ ਕਿਹਾ ਕਿ ਮੇਰਾ ਕਿਰਦਾਰ, ਮੇਰੀ ਇਮਾਨਦਾਰੀ ਹੀ ਮੇਰਾ ਸਭ ਕੁਝ ਹੈ। ਕਾਂਗਰਸ ਪਾਰਟੀ ‘ਚ ਕੁਝ ਵੀ ਠੀਕ ਨਹੀਂ ਚੱਲ ਰਿਹਾ। ਉਹ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੋਚ ਨਾਲ ਖੜ੍ਹਾ ਹੈ। ਪਾਰਟੀ ਨੇ ਨਵਜੋਤ ਸਿੱਧੂ ਨਾਲ ਵੀ ਗਲਤ ਕੀਤਾ।

ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਸੁਰਜੀਤ ਸਿੰਘ ਧੀਮਾਨ ਵੱਲੋਂ ਰਾਜਾ ਵੜਿੰਗ ਖਿਲਾਫ ਮੋਰਚਾ ਖੋਲ ਦਿੱਤਾ ਗਿਆ। ਉਨ੍ਹਾਂ ਅਮਰਿੰਦਰ ਰਾਜਾ ਵੜਿੰਗ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਤੇ ਬਦਲੇ ‘ਚ ਐਕਸ਼ਨ ਮੋਡ ‘ਚ ਨਜ਼ਰ ਆਏ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਉਸ ਤੋਂ ਬਾਅਦ ਅੱਜ ਸੁਰਜੀਤ ਸਿੰਘ ਧੀਮਾਨ ਆਪਣੇ ਵਰਕਰਾਂ ਨੂੰ ਲੱਡੂ ਵੰਡ ਕੇ ਖੁਸ਼ੀਆਂ ਮਨਾ ਰਹੇ ਹਨ। ਇਸ ਬਰਖਾਸਤਗੀ ਨੂੰ ਪਾਰਟੀ ਦੇ ਹੁਕਮਾਂ ਦੀ ਪਾਲਣਾ ਨਾਂ ਕਰਨ ਵਾਲੇ ਆਗੂਆਂ ਲਈ ਚਿਤਾਵਨੀ ਵਜੋਂ ਦੇਖਿਆ ਜਾ ਰਿਹਾ ਹੈ। ਸੁਰਜੀਤ ਸਿੰਘ ਧੀਮਾਨ ਸ਼ੁਰੂ ਤੋਂ ਹੀ ਬੇਬਾਕੀ ਨਾਲ ਬੋਲਦੇ ਆ ਰਹੇ ਹਨ। ਉਹ ਕੈਪਟਨ ਸਰਕਾਰ ਵੇਲੇ ਵੀ ਮੁੱਦਿਆਂ ਦੀ ਗੱਲ ਕਰਦੇ ਰਹੇ ਹਨ, ਟਿਕਟਾਂ ਦੀ ਵਿਕਰੀ ਨੂੰ ਲੈ ਕੇ ਹਰੀਸ਼ ਚੌਧਰੀ ਤੇ ਦੋ ਥਾਵਾਂ ਤੋਂ ਹਾਰਨ ਵਾਲੇ ਚੰਨੀ ਬਾਰੇ ਵੀ ਸਵਾਲ ਚੁੱਕੇ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment