ਨਵੀਂ ਦਿੱਲੀ : ਦਿੱਲੀ ਵਿੱਚ IED ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਧਮਾਕਾ ਇਜ਼ਰਾਈਲੀ ਦੂਤਾਵਾਸ ਨੇੜੇ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜੇ ਪਾਰਕ ‘ਚ ਖੜੀਆਂ ਤਿੰਨ ਤੋਂ ਚਾਰ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਇਜ਼ਰਾਈਲੀ ਦੂਤਾਵਾਸ ਦਿੱਲੀ ਦੇ ਅਬਦੁਲ ਕਲਾਮ ਰੋਡ ‘ਤੇ ਕੋਠੀ ਨੰਬਰ 6 ਨੇੜੇ ਸਥਿਤ ਹੈ।
ਧਮਾਕੇ ਵਾਲੇ ਥਾਂ ਤੋਂ ਇਜ਼ਰਾਈਲੀ ਦੂਤਾਵਾਸ ਤਕਰੀਬਨ 150 ਮੀਟਰ ਦੀ ਦੂਰੀ ‘ਤੇ ਸਥਿਤ ਹੈ। ਧਮਾਕੇ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਚੱਲ ਸਕਿਆ। ਜਾਂਚ ਦੇ ਲਈ ਸਪੈਸ਼ਲ ਸੈੱਲ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਧਮਾਕੇ ਲਈ ਅਮੋਨੀਅਮ ਨਾਈਟ੍ਰੇਟ ਦਾ ਇਸਤੇਮਾਲ ਕੀਤਾ ਗਿਆ ਹੈ।