ਅੱਤਵਾਦੀਆਂ ਨਾਲ ਫੜੇ ਗਏ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ

TeamGlobalPunjab
1 Min Read

ਨਵੀਂ ਦਿੱਲੀ: ਅੱਤਵਾਦੀਆਂ ਦੀ ਸਹਾਇਤਾ ਕਰਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਅੱਤਵਾਦੀ ਗਤੀਵਿਧੀਆਂ ਨੂੰ ਵਧਾਵਾ ਦੇਣ ਦੇ ਦੋਸ਼ੀ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਸਾਬਕਾ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਦੇ ਵਕੀਲ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਤੈਅ ਮਿਆਦ ਦੇ ਅੰਦਰ ਚਾਰਜਸ਼ੀਟ ਦਾਖਲ ਕਰਨ ‘ਚ ਅਸਫਲ ਰਹਿਣ ਤੋਂ ਬਾਅਦ ਅਦਾਲਤ ਨੇ ਦਵਿੰਦਰ ਨੂੰ ਜ਼ਮਾਨਤ ਦੇ ਦਿੱਤੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਦਵਿੰਦਰ ਸਿੰਘ ਦੀ ਕਾਨੂੰਨੀ ਹਿਰਾਸਤ 16 ਜੂਨ ਤੱਕ ਲਈ ਵਧਾ ਦਿੱਤੀ ਸੀ। ਦਵਿੰਦਰ ਸਿੰਘ ਨੂੰ ਸ੍ਰੀਨਗਰ-ਜੰਮੂ ਰਾਜ ਮਾਰਗ ‘ਤੇ ਇੱਕ ਵਾਹਨ ਵਿੱਚ ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨੂੰ ਲੈ ਕੇ ਜਾਂਦੇ ਹੋਏ ਇਸ ਸਾਲ ਦੀ ਸ਼ੁਰੂਆਤ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Share this Article
Leave a comment