ਅਮਰੀਕਾ-ਇਰਾਨ ਗੱਲਬਾਤ ‘ਤੇ ਸਸਪੈਂਸ ਜਾਰੀ, ਇਸਲਾਮਾਬਾਦ ‘ਚ ਸਖ਼ਤ ਤਾਲਾਬੰਦੀ

Global Team
3 Min Read

ਨਿਊਜ਼ ਡੈਸਕ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਸਖ਼ਤ ਸੁਰੱਖਿਆ ਲੌਕਡਾਊਨ ਚੱਲ ਰਿਹਾ ਹੈ। ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਅਮਰੀਕਾ ਅਤੇ ਈਰਾਨ ਵਿਚਾਲੇ ਸੰਭਾਵਿਤ ਦੂਜੇ ਦੌਰ ਦੀ ਗੱਲਬਾਤ ਨੂੰ ਲੈ ਕੇ ਸਥਿਤੀ ਹੋਰ ਵੀ ਅਸਪਸ਼ਟ ਬਣੀ ਹੋਈ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ, ਜਦੋਂ ਕਿ ‘ਰੈੱਡ ਜ਼ੋਨ’ ਖੇਤਰ, ਜਿੱਥੇ ਸਰਕਾਰੀ ਇਮਾਰਤਾਂ ਅਤੇ ਵਿਦੇਸ਼ੀ ਦੂਤਾਵਾਸ ਸਥਿਤ ਹਨ, ਵਿਚ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਕਾਰਨ ਸ਼ਹਿਰ ਲਗਭਗ ਠੱਪ ਹੋ ਗਿਆ ਹੈ।

ਇਸਲਾਮਾਬਾਦ ਦੇ ਵਪਾਰਕ ਖੇਤਰ ‘ਬਲੂ ਏਰੀਆ’ ਵਿੱਚ ਬਾਜ਼ਾਰ ਸੁੰਨਸਾਨ ਹਨ। ਕੈਫੇ ਵਿੱਚ ਸਾਮਾਨ ਦੀ ਕਮੀ ਹੈ ਅਤੇ ਜਨਤਕ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ। ਬੱਸ ਸੇਵਾ ਬੰਦ ਹੋਣ ਕਾਰਨ ਲੋਕ ਆਪਣੀਆਂ ਮੰਜ਼ਿਲਾਂ ’ਤੇ ਪਹੁੰਚਣ ਲਈ ਪ੍ਰੇਸ਼ਾਨ ਹਨ। ਸਥਾਨਕ ਲੋਕਾਂ ਅਨੁਸਾਰ ਸਭ ਤੋਂ ਵੱਡੀ ਸਮੱਸਿਆ ਅਨਿਸ਼ਚਿਤਤਾ ਬਣ ਗਈ ਹੈ, ਜਿਸ ਕਾਰਨ ਰੋਜ਼ਾਨਾ ਜੀਵਨ ਵਿੱਚ ਵਿਘਨ ਪਿਆ ਹੈ।

ਇਸਲਾਮਾਬਾਦ ਵਿੱਚ ਕੁਝ ਹਫ਼ਤਿਆਂ ਵਿੱਚ ਇਹ ਦੂਜਾ ਲਾਕਡਾਊਨ ਹੈ। ਇਸ ਤੋਂ ਪਹਿਲਾਂ 11 ਅਪ੍ਰੈਲ ਨੂੰ ਅਮਰੀਕਾ ਅਤੇ ਈਰਾਨ ਵਿਚਾਲੇ ਗੱਲਬਾਤ ਦੌਰਾਨ ਵੀ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਸੀ, ਜੋ ਬਿਨਾਂ ਕਿਸੇ ਸਮਝੌਤੇ ਦੇ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਕੁਝ ਸਮੇਂ ਲਈ ਪਾਬੰਦੀਆਂ ਹਟਾ ਲਈਆਂ ਗਈਆਂ ਸਨ ਪਰ ਫਿਰ ਤੋਂ ਕੂਟਨੀਤਕ ਗਤੀਵਿਧੀਆਂ ਕਾਰਨ ਸ਼ਹਿਰ ਨੂੰ ਬੰਦ ਕਰਨਾ ਪਿਆ।

ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਸ਼ੁੱਕਰਵਾਰ ਦੇਰ ਰਾਤ ਇਸਲਾਮਾਬਾਦ ਪਹੁੰਚੇ। ਇੱਥੇ ਉਨ੍ਹਾਂ ਨੇ ਪਾਕਿਸਤਾਨ ਦੀ ਚੋਟੀ ਦੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ, ਜਿਸ ‘ਚ ਫੌਜ ਮੁਖੀ, ਵਿਦੇਸ਼ ਮੰਤਰੀ ਅਤੇ ਗ੍ਰਹਿ ਮੰਤਰੀ ਸ਼ਾਮਿਲ ਸਨ। ਹਾਲਾਂਕਿ ਅਮਰੀਕਾ ਅਤੇ ਈਰਾਨ ਵਿਚਾਲੇ ਸਿੱਧੀ ਗੱਲਬਾਤ ਨੂੰ ਲੈ ਕੇ ਅਜੇ ਕੋਈ ਸਪੱਸ਼ਟਤਾ ਨਹੀਂ ਹੈ। ਈਰਾਨ ਦੇ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਨਾਲ ਕੋਈ ਮੀਟਿੰਗ ਤੈਅ ਨਹੀਂ ਹੈ ਅਤੇ ਪਾਕਿਸਤਾਨ ਰਾਹੀਂ ਈਰਾਨ ਦੇ ਵਿਚਾਰ ਸਾਂਝੇ ਕੀਤੇ ਜਾਣਗੇ। ਵ੍ਹਾਈਟ ਹਾਊਸ ਨੇ ਸੰਕੇਤ ਦਿੱਤਾ ਹੈ ਕਿ ਸੰਭਾਵਿਤ ਗੱਲਬਾਤ ਵਿਚ ਹਿੱਸਾ ਲੈਣ ਲਈ ਅਮਰੀਕਾ ਦੇ ਵਿਸ਼ੇਸ਼ ਦੂਤ ਅਤੇ ਰਾਸ਼ਟਰਪਤੀ ਦੇ ਸਲਾਹਕਾਰ ਪਾਕਿਸਤਾਨ ਲਈ ਰਵਾਨਾ ਹੋਣਗੇ। ਹਾਲਾਂਕਿ ਅਮਰੀਕੀ ਟੀਮ ਅਜੇ ਤੱਕ ਇਸਲਾਮਾਬਾਦ ਨਹੀਂ ਪਹੁੰਚੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment