Xi Jinping ਅਤੇ PM ਮੋਦੀ ਦੀ ਮੁਲਾਕਾਤ ‘ਤੇ ਸਸਪੈਂਸ ਬਰਕਰਾਰ, ਪੁਤਿਨ ਨਾਲ ਹੋਵੇਗੀ ਖਾਸ ਮੁਲਾਕਾਤ

Rajneet Kaur
2 Min Read

SCO Summit 2022:  ਨਿਊਜ਼ ਡੈਸਕ: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਐਸਸੀਓ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਉਜ਼ਬੇਕਿਸਤਾਨ ਪਹੁੰਚ ਗਏ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਸਤੰਬਰ ਦੀ ਸ਼ਾਮ ਨੂੰ ਉਜ਼ਬੇਕਿਸਤਾਨ ਪਹੁੰਚਣਗੇ।

ਪੀਐਮ ਮੋਦੀ ਉੱਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਪੀਐਮ ਮੋਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਸਾਰੇ ਨੇਤਾਵਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ੀ ਜਿਨਪਿੰਗ ਵਿਚਾਲੇ ਦੁਵੱਲੀ ਗੱਲਬਾਤ ਹੋਵੇਗੀ ਜਾਂ ਨਹੀਂ ਇਸ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ । ਹਾਲਾਂਕਿ ਅਧਿਕਾਰਤ ਸੂਤਰਾਂ ਨੇ ਦੋਹਾਂ ਨੇਤਾਵਾਂ ਵਿਚਾਲੇ ਦੁਵੱਲੀ ਗੱਲਬਾਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਸ਼ੀ ਦੀ ਗੱਲਬਾਤ ਨੂੰ ਅਜੇ ਅੰਤਿਮ ਰੂਪ ਦਿੱਤਾ ਜਾਣਾ ਹੈ। ਐਸਸੀਓ ਸੰਮੇਲਨ ਦੌਰਾਨ ਦੋ ਅਜਿਹੇ ਮੌਕੇ ਹੋਣਗੇ ਜਦੋਂ ਪੀਐਮ ਮੋਦੀ ਅਤੇ ਸ਼ੀ ਜਿਨਪਿੰਗ ਇੱਕ ਛੱਤ ਹੇਠ ਹੋਣਗੇ।

ਦੱਸ ਦੇਈਏ ਕਿ LAC ਵਿਵਾਦ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਨਾ ਤਾਂ ਕੋਈ ਗੱਲਬਾਤ ਕੀਤੀ ਹੈ ਅਤੇ ਨਾ ਹੀ ਮੁਲਾਕਾਤ ਕੀਤੀ ਹੈ। ਦੋਵਾਂ ਨੇਤਾਵਾਂ ਦੀ ਆਖਰੀ ਵਾਰ ਮੁਲਾਕਾਤ ਨਵੰਬਰ 2019 ਵਿੱਚ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਦੌਰਾਨ ਹੋਈ ਸੀ।

- Advertisement -

ਦਰਅਸਲ, ਚੀਨੀ ਰਾਸ਼ਟਰਪਤੀ ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਚੀਨ ਤੋਂ ਬਾਹਰ ਨਿਕਲਣਗੇ ਅਤੇ ਐਲਏਸੀ ਵਿਵਾਦ ਤੋਂ ਬਾਅਦ, ਉਜ਼ਬੇਕਿਸਤਾਨ ਦੀ ਐਸਸੀਓ ਕਾਨਫਰੰਸ ਪਹਿਲੀ ਵਾਰ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਮੌਜੂਦ ਹੋਣਗੇ।

ਰੂਸ ਨੇ ਸ਼ੁੱਕਰਵਾਰ ਨੂੰ ਪੀਐਮ ਮੋਦੀ ਨਾਲ ਦੁਵੱਲੀ ਗੱਲਬਾਤ ਦੀ ਪੁਸ਼ਟੀ ਕੀਤੀ ਹੈ। ਰੂਸ ਨੇ ਕਿਹਾ ਕਿ ਰਣਨੀਤਕ ਸਥਿਰਤਾ, ਏਸ਼ੀਆ-ਪ੍ਰਸ਼ਾਂਤ ਖੇਤਰ ਦੀ ਸਥਿਤੀ, ਸੰਯੁਕਤ ਰਾਸ਼ਟਰ, ਜੀ-20 ਅਤੇ ਐੱਸਸੀਓ ਵਰਗੇ ਬਹੁਪੱਖੀ ਫਾਰਮੈਟਾਂ ‘ਚ ਸਹਿਯੋਗ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।ਪ੍ਰਧਾਨ ਮੰਤਰੀ ਮੋਦੀ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਦੁਵੱਲੀ ਗੱਲਬਾਤ ਕਰਨਗੇ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment