ਪਟਿਆਲਾ : ਨਵਜੋਤ ਸਿੰਘ ਸਿੱਧੂ ਦੇ ਘਰ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਦੀ ਛੱਤ ‘ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਸਿੱਧੂ ਉਸ ਸਮੇਂ ਘਰ ਵਿੱਚ ਹੀ ਮੌਜੂਦ ਸਨ। ਇਸ ਬਾਰੇ ਸਿੱਧੂ ਵੱਲੋਂ ਡੀਜੀਪੀ ਪੰਜਾਬ ਤੇ ਐੱਸਐੱਸਪੀ ਪਟਿਆਲਾ ਨੂੰ ਸੂਚਨਾ ਦਿੱਤੀ ਹੈ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ, ‘ ਸ਼ਾਮ 7 ਵਜੇ ਦੇ ਕਰੀਬ ਮੇਰੀ ਰਿਹਾਇਸ਼ ਦੀ ਛੱਤ ‘ਤੇ ਇੱਕ ਅਣਜਾਣ ਸ਼ੱਕੀ ਚਰਿੱਤਰ ਸਲੇਟੀ ਰੰਗ ਵਿੱਚ ਲਪੇਟਿਆ ਹੋਇਆ ਦੇਖਿਆ ਗਿਆ, ਮੇਰੇ ਨੌਕਰ ਨੇ ਅਲਾਰਮ ਵਜਾਇਆ ਅਤੇ ਮਦਦ ਲਈ ਬੁਲਾਇਆ।’ਉਹ ਤੁਰੰਤ ਭੱਜ ਗਿਆ ਅਤੇ ਫਰਾਰ ਹੋ ਗਿਆ।@DGPPunjabPolice ਨਾਲ ਗੱਲ ਕੀਤੀ ਹੈ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਇਹ ਸੁਰੱਖਿਆ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ।@ਭਗਵੰਤ ਮਾਨ।’
ਦੱਸ ਦੇਈਏ ਕਿ 1 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਮਾਮਲੇ ‘ਚ 317 ਦਿਨ ਪਟਿਆਲਾ ਜੇਲ ‘ਚ ਰਹਿਣ ਤੋਂ ਬਾਅਦ ਰਿਹਾਅ ਹੋਏ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਸੂਬੇ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਮਜ਼ੋਰ ਕਰਕੇ ਕੋਈ ਵੀ ਸਰਕਾਰ ਮਜ਼ਬੂਤ ਨਹੀਂ ਹੋ ਸਕਦੀ। ਇਸ ਦੇਸ਼ ਵਿੱਚ ਜਦੋਂ ਵੀ ਤਾਨਾਸ਼ਾਹੀ ਆਈ ਹੈ ਤਾਂ ਕ੍ਰਾਂਤੀ ਵੀ ਆਈ ਹੈ ਅਤੇ ਇਸ ਵਾਰ ਉਸ ਇਨਕਲਾਬ ਦਾ ਨਾਂ ਰਾਹੁਲ ਗਾਂਧੀ ਹੈ। ਇਸ ਨਾਲ ਸਰਕਾਰ ਹਿੱਲ ਜਾਵੇਗੀ।