ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ ਦੇ ਜੇਤੂਆਂ ਦਾ 28 ਸਤੰਬਰ ਨੂੰ ਕੀਤਾ ਜਾਵੇਗਾ ਐਲਾਨ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਯੋਜਨਾਬੰਦੀ ਵਿਭਾਗ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਦਿੱਤੇ ਜਾਣ ਵਾਲੇ ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ (ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼) ਦਾ 28 ਸਤੰਬਰ ਨੂੰ ਆਨਲਾਈਨ ਐਲਾਨ ਕੀਤਾ ਜਾਵੇਗਾ।

ਇਸ ਸਬੰਧੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ 28 ਸਤੰਬਰ ਨੂੰ ਸ਼ਾਮੀਂ 4 ਵਜੇ ਕਰਵਾਏ ਜਾ ਰਹੇ ਇਕ ਆਨਲਾਈਨ ਪ੍ਰੋਗਰਾਮ ਵਿਚ ਕੀਤਾ ਜਾਵੇਗਾ ਜੋ ਕਿ ਫੇਸਬੁੱਕ ਅਤੇ ਯੂਟਿਊਬ `ਤੇ ਲਾਈਵ ਪ੍ਰਸਾਰਿਤ ਕੀਤਾ ਜਾਵੇਗਾ। ਇਹ ਸਮਾਗਮ ਪੰਜਾਬ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵੱਲੋਂ ਸਾਂਝੇ ਰੂਪ ਵਿਚ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੀ ਭਾਰਤ ਪ੍ਰਤੀਨਿਧ ਨਾਡੀਆ ਰਾਸ਼ੀਦ ਅਤੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ ਸਮਾਗਮ ਵਿਚ ਸ਼ਮੂਲੀਅਤ ਕਰਨਗੇ।

ਉਨ੍ਹਾਂ ਦੱਸਿਆ ਕਿ ਇਹ ਐਵਾਰਡ ਓਨਾਂ ਸਰਕਾਰੀ ਵਿਭਾਗਾਂ, ਐਨਜੀਓ, ਆਮ ਲੋਕਾਂ, ਕਾਰਪੋਰੇਟ, ਫਾਊਂਡੇਸ਼ਨਜ਼, ਸਿੱਖਿਆ ਖੇਤਰ ਅਤੇ ਸੰਸਥਾਵਾਂ ਨੂੰ ਦਿੱਤੇ ਜਾਣੇ ਹਨ ਜਿਨ੍ਹਾਂ ਨੇ ਕਿ ਆਰਥਿਕ ਤਰੱਕੀ, ਸਮਾਜਿਕ ਉੱਨਤੀ ਤੇ ਭਲਾਈ ਲਈ ਪਹਿਲਕਦਮੀ, ਵਾਤਾਵਰਨ ਸਥਿਰਤਾ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਭਾਵਨਾ ਤੋਂ ਇਲਾਵਾ ਏਕੀਕਰਨ, ਆਪਸੀ ਸਾਂਝ ਅਤੇ ਸਾਂਝੇ ਕਾਰਜਾਂ ਵਿਚ ਸੂਬੇ `ਚ ਸਥਿਰ ਤਰੱਕੀ ਲਈ ਕੋਸ਼ਿਸ਼ਾਂ ਕੀਤੀਆਂ ਹਨ। ਇਨ੍ਹਾਂ ਪੁਰਸਕਾਰਾਂ ਬਾਬਤ ਸਾਰੇ ਸਾਰੇ ਵੇਰਵੇ sdg-awards.com ਵੈੱਬਸਾਈਟ ਉੱਤੇ ਵੀ ਉੁਪਲਬਧ ਹਨ।

- Advertisement -

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਨਾਮਜ਼ਦਗੀਆਂ ਸਤੰਬਰ 2020 ਦੇ ਪਹਿਲੇ ਹਫਤੇ ਵਿਚ ਮੰਗੀਆਂ ਗਈਆਂ ਸਨ ਅਤੇ ਬਹੁਤ ਸਾਰੀਆਂ ਨਾਮਜ਼ਦਗੀਆਂ ਵਿਭਾਗ ਨੂੰ ਪ੍ਰਾਪਤ ਹੋਈਆਂ ਹਨ। ਤੈਅ ਕੀਤੇ ਮਾਪਦੰਡਾਂ ਅਨੁਸਾਰ ਜਿਨ੍ਹਾਂ ਨਾਮਜ਼ਦਗੀਆਂ ਨੇ ਉੱਤਮ ਕੰਮ ਕੀਤੇ ਹੋਣਗੇ ਉਨ੍ਹਾਂ ਨੂੰ ਵੱਖ-ਵੱਖ ਕੈਟਾਗਿਰੀਜ਼ ਵਿਚ ਐਵਾਰਡ ਦਿੱਤੇ ਜਾਣਗੇ।

Share this Article
Leave a comment