ਜਲੰਧਰ: ਜਲੰਧਰ ‘ਚ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਕਿਸ਼ਨਪੁਰਾ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ 3 ਸਾਲ ਦੇ ਬੱਚੇ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤ੍ਰਿਪੁਰ ਹੰਸ ਪੁੱਤਰ ਲੱਕੀ ਹੰਸ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਸਿਰ ਮੁੰਡਨ ਦੀ ਰਸਮ ਲਈ ਇੱਕ ਧਾਰਮਿਕ ਸਥਾਨ ‘ਤੇ ਜਾ ਰਹੇ ਸਨ। ਸਾਰੇ ਘਰ ਦੇ ਬਾਹਰ ਖੜ੍ਹੇ ਸਨ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਆਈ ਅਤੇ ਕੁੱਤੇ ਨੂੰ ਕੁਚਲ ਦਿੱਤਾ। ਪਰਿਵਾਰ ਦਾ ਧਿਆਨ ਕੁੱਤੇ ਵੱਲ ਗਿਆ ਅਤੇ ਫਿਰ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੇ ਬੱਚੇ ਨੂੰ ਵੀ ਉਸੇ ਕਾਰ ਚਾਲਕ ਨੇ ਕੁਚਲ ਦਿੱਤਾ ਸੀ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮੌਕੇ ‘ਤੇ ਪਹੁੰਚੇ ਰਾਮਾ ਮੰਡੀ ਥਾਣੇ ਦੇ ASI ਬਲਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸ਼ਨਪੁਰਾ ਚੌਕ ਨੇੜੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਗਿਆ। ਮਾਮਲੇ ਦੀ ਜਾਂਚ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।