ਨਿਊਜ਼ ਡੈਸਕ: ਸਵਰਾ ਭਾਸਕਰ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਪਿਛਲੇ ਕਈ ਦਿਨਾਂ ਤੋਂ ਆ ਰਹੀਆਂ ਸਨ। ਪਰ ਹੁਣ ਇਨ੍ਹਾਂ ਖਬਰਾਂ ‘ਤੇ ਰੋਕ ਲਗਾਉਂਦੇ ਹੋਏ ਅਭਿਨੇਤਰੀ ਨੇ ਸੋਸ਼ਲ ਮੀਡੀਆ ‘ਤੇ ਫਹਾਦ ਨਾਲ ਤਸਵੀਰਾਂ ਸ਼ੇਅਰ ਕਰਕੇ ਗਰਭਵਤੀ ਹੋਣ ਦਾ ਐਲਾਨ ਕੀਤਾ ਹੈ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਸਵਰਾ ਭਾਸਕਰ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਕਈ ਵਾਰ ਤੁਹਾਨੂੰ ਇਕ ਵਾਰ ‘ਚ ਕਈ ਆਸ਼ੀਰਵਾਦ ਦਾ ਫਲ ਮਿਲਦਾ ਹੈ। ਖੁਸ਼, ਮੁਬਾਰਕ ਅਤੇ ਉਤਸ਼ਾਹਿਤ ਹਾਂ। ਇਸ ਦੇ ਨਾਲ ਹੀ ਮੈਂ ਇਸ ਗੱਲ ਤੋਂ ਵੀ ਅਣਜਾਣ ਹਾਂ ਕਿ ਹੁਣ ਕੀ ਕਰਨਾ ਹੈ ਕਿਉਂਕਿ ਅਸੀਂ ਹੁਣ ਇਕ ਨਵੀਂ ਦੁਨੀਆਂ ਵਿਚ ਕਦਮ ਰੱਖ ਰਹੇ ਹਾਂ। ਇਸ ਦੇ ਨਾਲ ਉਨ੍ਹਾਂ ਨੇ ਫਹਾਦ ਨੂੰ ਟੈਗ ਕੀਤਾ ਅਤੇ ਕਈ ਇਮੋਜੀਸ ਨਾਲ ਆਪਣੀਆਂ ਭਾਵਨਾਵਾਂ ਜ਼ਾਹਿਰ ਕੀਤੀਆਂ।
Sometimes all your prayers are answered all together! Blessed, grateful, excited (and clueless! ) as we step into a whole new world! 🧿❤️✨🙏🏽 @FahadZirarAhmad #comingsoon #Family #Newarrival #gratitude #OctoberBaby pic.twitter.com/Zfa5atSGRk
— Swara Bhasker (@ReallySwara) June 6, 2023
ਦੱਸ ਦੇਈਏ ਕਿ ਸਵਰਾ ਭਾਸਕਰ ਨੇ 16 ਫਰਵਰੀ, 2023 ਨੂੰ ਸਪਾ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਸੀ। ਇਸ ਤੋਂ ਬਾਅਦ ਦੋਹਾਂ ਨੇ ਮਾਰਚ ‘ਚ ਧੂਮ-ਧਾਮ ਨਾਲ ਵਿਆਹ ਕੀਤਾ ਸੀ ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.