ਨਿਊਜ਼ ਡੈਸਕ: ਸ੍ਰੀ ਕੀਰਤਪੁਰ ਸਾਹਿਬ ਮਨਾਲੀ ਮੁੱਖ ਮਾਰਗ ਉੱਤੇ ਭਿਆਨਕ ਹਾਦਸਾ ਵਾਪਰਿਆ ਹੈ। ਕੀਰਤਪੁਰ ਸਾਹਿਬ ਦੇ ਨੇੜੇ ਗਲਤ ਦਿਸ਼ਾ ਤੋਂ ਆ ਰਹੀ ਐਕਸ ਯੂਵੀ ਨੇ ਸਵਿਫਟ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਸਵਿਫਟ ਕਾਰ ਸਵਾਰ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ। ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਹਨਾਂ ਵਿੱਚ ਬੱਚੇ ਵੀ ਸ਼ਾਮਿਲ ਸਨ। ਐਕਸ ਯੂਵੀ ਦੇ ਵਿੱਚ ਜੋ ਵਿਅਕਤੀ ਸੀ ਉਹ ਨਸ਼ੇ ਦੀ ਹਾਲਤ ਵਿੱਚ ਗਲਤ ਦਿਸ਼ਾ ਤੋਂ ਕੀਰਤਪੁਰ ਸਾਹਿਬ ਤੋਂ ਮਨਾਲੀ ਵੱਲ ਜਾ ਰਹੇ ਸਨ।
ਉੱਥੇ ਨਾਲ ਹੀ ਹਿਮਾਚਲ ਪ੍ਰਦੇਸ਼ ਤੋਂ ਟੈਕਸੀ ਨੰਬਰ ਸਵਿਫਟ ਕੀਰਤਪੁਰ ਸਾਹਿਬ ਵੱਲ ਆ ਰਹੀ ਸੀ ਤਾਂ ਦੋਨਾਂ ਦੀ ਜ਼ਬਰਦਸਤ ਟੱਕਰ ਹੋਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ਉੱਤੇ ਮੌਤ ਹੋ ਗਈ ਜਦੋਂ ਕਿ ਉਸਦੇ ਨਾਲ ਹੋਰ ਵਿਅਕਤੀ ਜਿਸਦੇ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਿਲ ਸਨ ਗੰਭੀਰ ਰੂਪ ਜਖਮੀ ਹੋ ਗਈਆਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਇਸ ਭਿਆਨਕ ਸੜਕ ਹਾਦਸੇ ਵਿੱਚ ਟੈਕਸੀ ਡਰਾਈਵਰ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸਵਿਫਟ ਡਿਜ਼ਾਇਰ (ਟੈਕਸੀ) ਵਿੱਚ ਸਫ਼ਰ ਕਰ ਰਹੇ ਇੱਕ ਛੋਟੇ ਬੱਚੇ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ।
ਮ੍ਰਿਤਕ ਟੈਕਸੀ ਚਾਲਕ ਦੀ ਪਛਾਣ ਯੁਵਰਾਜ ਰਾਣਾ (30) ਵਾਸੀ ਹਮੀਰਪੁਰ ਵਜੋਂ ਹੋਈ ਹੈ, ਜੋ ਹਿਮਾਚਲ ਤੋਂ ਸਵਾਰੀਆਂ ਲੈ ਕੇ ਚੰਡੀਗੜ੍ਹ ਜਾ ਰਿਹਾ ਸੀ। ਜ਼ਖ਼ਮੀਆਂ ਵਿੱਚ ਅੰਨਾ ਭਾਰਤੀ, ਰੀਨਾ ਦੇਵੀ, ਇੱਕ ਛੋਟਾ ਬੱਚਾ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।