ਬਰਤਾਨੀਆ ‘ਚ ਵਾਪਰੀ ਹੌਲਨਾਕ ਘਟਨਾ; ਨੌਜਵਾਨ ਵਲੋਂ ਸੜਕ ‘ਤੇ ਜਾਂਦੇ ਲੋਕਾਂ ‘ਤੇ ਤਲਵਾਰ ਨਾਲ ਕੀਤਾ ਹਮਲਾ, ਇੱਕ ਬੱਚੇ ਦੀ ਮੌਤ

Prabhjot Kaur
3 Min Read

ਲੰਦਨ: ਬ੍ਰਿਟੇਨ ਦੇ ਈਸਟ ਲੰਦਨ ਟਿਊਬ ਸਟੇਸ਼ਨ ਨੇੜ੍ਹੇ ਮੰਗਲਵਾਰ ਨੂੰ ਇੱਕ 36 ਸਾਲਾ ਨੌਜਵਾਨ ਨੇ ਤਲਵਾਰ ਨਾਲ ਵਾਰ ਕਰਕੇ ਦੋ ਪੁਲਿਸ ਅਧਿਕਾਰੀਆਂ ਸਣੇ 5 ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਮੈਟਰੋਪੋਲੀਟਨ ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਕੋਈ ਅੱਤਵਾਦ ਨਾਲ ਸਬੰਧਤ ਘਟਨਾ ਨਹੀਂ ਜਾਪਦੀ। ਹੈਨੌਲਟ ਇਲਾਕੇ ‘ਚ ਵਾਪਰੀ ਇਸ ਘਟਨਾ ‘ਚ ਜ਼ਖਮੀ ਹੋਏ ਲੋਕਾਂ ਨੂੰ ਮੌਕੇ ‘ਤੇ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਮੈਟਰੋਪੋਲੀਟਨ ਪੁਲਿਸ ਨੇ ਕਿਹਾ ਕਿ ਸਥਾਨਕ ਸਮੇਂ ਅਨੁਸਾਰ ਸਵੇਰੇ 7:00 ਵਜੇ ਥਰਲੋ ਗੋਰਡਨ ਖੇਤਰ ਵਿੱਚ ਇੱਕ ਘਰ ਵਿੱਚ ਇੱਕ ਵਾਹਨ ਦੇ ਤੋੜੇ ਜਾਣ ਦੀ ਰਿਪੋਰਟ ਲਈ ਪੁਲਿਸ ਨੂੰ ਬੁਲਾਇਆ ਗਿਆ। ਇਹ ਵੀ ਦੱਸਿਆ ਗਿਆ ਹੈ ਕਿ ਇਸ ਵਿਅਕਤੀ ਨੇ ਕਈ ਲੋਕਾਂ ‘ਤੇ ਹਮਲਾ ਕੀਤਾ ਸੀ।

ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਦਾ ਪਿੱਛਾ ਕਰ ਰਹੀ ਪੁਲੀਸ ‘ਤੇ ਵੀ ਹਮਲਾਵਰ ਨੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹਾਲਾਂਕਿ ਬਾਅਦ ‘ਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇਸ ਨੂੰ ‘ਹੈਰਾਨ ਕਰਨ ਵਾਲੀ ਘਟਨਾ’ ਦੱਸਿਆ ਅਤੇ ਕਿਹਾ ਕਿ ਦੇਸ਼ ਦੀਆਂ ਸੜਕਾਂ ‘ਤੇ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਸੁਨਕ ਨੇ ਕਿਹਾ, ”ਇਹ ਹੈਰਾਨ ਕਰਨ ਵਾਲੀ ਘਟਨਾ ਹੈ। ਮੇਰੀ ਹਮਦਰਦੀ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹੈ। ਮੈਂ ਐਮਰਜੈਂਸੀ ਸੇਵਾਵਾਂ ਵਿਭਾਗ ਦਾ ਉਨ੍ਹਾਂ ਦੇ ਚੱਲ ਰਹੇ ਜਵਾਬ ਲਈ ਧੰਨਵਾਦ ਕਰਨਾ ਚਾਹਾਂਗਾ। ਮੈਂ ਘਟਨਾ ਸਥਾਨ ‘ਤੇ ਪੁਲਸ ਦੁਆਰਾ ਦਿਖਾਈ ਗਈ ਅਸਾਧਾਰਣ ਬਹਾਦਰੀ ਲਈ ਧੰਨਵਾਦ ਪ੍ਰਗਟ ਕਰਨਾ ਚਾਹਾਂਗਾ।” ਪੁਲਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਅੱਤਵਾਦ ਨਾਲ ਸਬੰਧਤ ਘਟਨਾ ਨਹੀਂ ਜਾਪਦੀ ਹੈ।

- Advertisement -

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment