ਸਿਡਨੀ ਦਾ ਗੁਰਦੁਆਰਾ ਗਲੈਨਵੁੱਡ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ

TeamGlobalPunjab
1 Min Read

ਸਿਡਨੀ : ਅੱਜ ਕੋਰੋਨਾ ਮਹਾਮਾਰੀ ਤੋਂ ਬਾਅਦ ਆਸਟ੍ਰੇਲੀਆ ਦੇ ਸਿਡਨੀ ‘ਚ ਸਥਿਤ ਗੁਰਦੁਆਰਾ ਸਾਹਿਬ ਗਲੈਨਵੁੱਡ ਨੂੰ ਪਹਿਲੀ ਵਾਰ ਸੰਗਤਾਂ ਲਈ ਖੋਲ੍ਹਿਆ ਗਿਆ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਗੁਰਦੁਆਰਾ ਸਾਹਿਬ ‘ਚ ਸਾਕਾ ਨੀਲਾ ਤਾਰਾ ਤੇ 1984 ਦੇ ਸ਼ਹੀਦਾਂ ਦੀ ਯਾਦ ‘ਚ ਅਖੰਡ ਪਾਠ ਦੇ ਭੋਗ ਵੀ ਪਾਏ ਗਏ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸੋਸ਼ਲ ਡਿਸਟੈਂਸਿੰਗ ਦੇ ਨਿਯਮ ਨੂੰ ਧਿਆਨ ‘ਚ ਰੱਖਦੇ ਹੋਏ ਗੁਰਦੁਆਰਾ ਸਾਹਿਬ ‘ਚ ਇੱਕੋ ਵਾਰ ਵੱਧ ਤੋਂ ਵੱਧ 50 ਲੋਕਾਂ ਨੂੰ ਹੀ ਮੱਥਾ ਟੇਕਣ ਲਈ ਅੰਦਰ ਭੇਜਿਆ ਗਿਆ। ਸੰਗਤਾਂ ਦੇ ਬੈਠਣ ਲਈ ਅੱਧਾ ਤੋਂ ਇੱਕ ਮੀਟਰ ਦੀ ਦੂਰੀ ‘ਤੇ ਮਾਰਕਿੰਗ ਵੀ ਕੀਤੀ ਗਈ। ਸੰਗਤਾਂ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਵੱਡੀ ਗਿਣਤੀ ‘ਚ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਈਆਂ।

- Advertisement -

ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਗਲੈਨਵੁੱਡ ਸਿਡਨੀ ਦੀ ਪ੍ਰਬੰਧਕ ਕਮੇਟੀ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦਾ ਪੂਰਾ ਧਿਆਨ ਰੱਖਦੇ ਹੋਏ ਅਤੇ ਗੁਰਦੁਆਰਾ ਸਾਹਿਬ ‘ਚ ਸਾਫ ਸਫਾਈ ਦੇ ਪੂਰੇ ਪ੍ਰਬੰਧ ਕਰਨ ਤੋਂ ਬਾਅਦ ਹੀ ਘੱਲੂਘਾਰਾ 1984 ਨੂੰ ਮਨਾਉਣ ਦਾ ਫੈਸਲਾ ਲਿਆ ਗਿਆ। ਜਿਸ ਲਈ ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਗਲੈਨਵੁੱਡ ਸਿਡਨੀ ਦੀ ਕਮੇਟੀ ਪ੍ਰਸੰਸਾ ਦੀ ਪਾਤਰ ਹੈ।

Share this Article
Leave a comment