ਨਿਊਜ਼ ਡੈਸਕ : ਐੱਸਵਾਈਐੱਲ ਦੇ ਮਸਲੇ ‘ਤੇ ਅੱਜ ਹੋਈ ਮੀਟਿੰਗ ਬੇਸਿੱਟਾ ਰਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਦੀ ਕੋਲ ਆਪਣੇ ਲਈ ਹੀ ਪਾਣੀ ਨਹੀਂ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਕਿੱਥੋਂ ਦੇਣਗੇ । ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਫ਼ੈਸਲਾ ਕੇਂਦਰ ਨੂੰ ਕਰਨਾ ਚਾਹੀਦਾ ਹੈ । ਜਿਸ ਤੋਂ ਬਾਅਦ ਇਹ ਮਸਲਾ ਹੋਰ ਭਖਦਾ ਦਿਖਾਈ ਦੇ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ । ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਔਜਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਵੱਲੋਂ ਇਸ ਤੇ ਬਿਆਨ ਦਿੱਤਾ ਗਿਆ ਹੈ ।
ਗੁਰਜੀਤ ਔਜਲਾ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਹੀ ਅਪਰਾਧੀ ਬਣਾ ਦਿੱਤਾ ਗਿਆ ਹੈ ਅਤੇ ਜਿਹੜਾ ਉਨ੍ਹਾਂ ਦੇ ਵੱਲੋਂ ਬਿਆਨ ਦਿੱਤਾ ਗਿਆ ਹੈ ਉਹ ਸਹੀ ਨਹੀਂ ਹੈ। ਉੱਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਜਿਸ ਤਿਆਰੀ ਨਾਲ ਭਗਵੰਤ ਮਾਨ ਵੱਲੋਂ ਪੱਖ ਰੱਖਿਆ ਜਾਣਾ ਚਾਹੀਦਾ ਸੀ ਉਸ ਤਿਆਰੀ ਨਾਲ ਪੱਖ ਨਹੀਂ ਰੱਖਿਆ ਗਿਆ ।