SYL ਨਹਿਰ ਵਿਵਾਦ: ਪੰਜਾਬ ਸਰਕਾਰ ਸਾਨੂੰ ਸਖ਼ਤੀ ਕਰਨ ਲਈ ਨਾ ਕਰੇ ਮਜਬੂਰ: SC

Rajneet Kaur
2 Min Read

ਚੰਡੀਗੜ੍ਹ: ਅੱਜ  ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ’ਤੇ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਈ ਹੈ। ਜਿਸ ‘ਚ ਸੁਪਰੀਮ ਕੋਰਟ ਨੇ ਇਸ ਮਾਮਲੇ ਉਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਨਾਲ ਹੀ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ  ਕੇਂਦਰ ਤੇ ਪੰਜਾਬ ਸਰਕਾਰ ਨੂੰ ਪੰਜਾਬ ‘ਚ ਜਲਦ ਹੀ ਸਰਵੇ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।  ਸੁਪਰੀਮ ਕੋਰਟ ਨੇ ਕਿਹਾ ਕਿ SYL ਨਹਿਰ ਸਬੰਧੀ ਪ੍ਰਕਿਰਿਆ ਹਰਿਆਣਾ ‘ਚ ਲਗਪਗ ਪੂਰੀ ਹੋ ਚੁੱਕੀ ਹੈ। ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਨੂੰ ਸਖ਼ਤੀ ਕਰਨ ਲਈ ਮਜਬੂਰ ਨਾ ਕਰੇ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਣ ਵਾਲੇ ਡਿਵਲੈਪਮੈਂਟ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ। ਸੁਪਰੀਮ ਕੋਰਟ ਜਨਵਰੀ 2024 ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment