ਮੋਗਾ : ਆਖਿਰਕਾਰ ਅੱਜ ਮੋਗਾ ਨੂੰ ਨਵਾਂ ਮੇਅਰ ਮਿਲ ਗਿਆ ਹੈ। ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣ ਗਏ ਹਨ। ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਕਈ ਸ਼ੰਕਿਆਂ ਤੋਂ ਬਾਅਦ ਕੌਂਸਲਰ ਤੇ ਸਮਾਜਸੇਵਾ ਸੁਸਾਇਟੀ ਦੇ ਮੈਂਬਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਦਾ ਮੇਅਰ …
Read More »ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਅੱਜ ਵਿਜੀਲੈਂਸ ਸਾਹਮਣੇ ਮੁੜ ਪੇਸ਼ ਹੋਣਗੇ ਸਾਬਕਾ CM ਚੰਨੀ
ਚੰਡੀਗੜ੍ਹ: ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਤੇ ਲਗਾਤਾਰ ਸ਼ਿਕੰਜਾ ਕਸ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਵਿਜੀਲੈਂਸ ਬਿਊਰੋ ਦੀ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ 5 ਜੁਲਾਈ ਨੂੰ ਮੁੜ ਪੇਸ਼ ਹੋਣ ਲਈ ਕਿਹਾ …
Read More »ਸਾਬਕਾ CM ਚੰਨੀ ਨੇ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ,ਪੁਲਿਸ ਨੇ ਸੌਂਪਿਆ ਸੰਮਨ
ਮਾਨਸਾ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਮਾਨਸਾ ਦੇ ਪਿੰਡ ਮੂਸਾ ਦੇਰ ਰਾਤ ਪਹੁੰਚੇ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਇਕ ਵੱਡੇ ਕਾਫ਼ਲੇ ਨਾਲ ਹਵੇਲੀ ਪਹੁੰਚੇ।ਚੰਨੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਰਾਤ ਉਥੇ ਹੀ ਕੱਟੀ। ਇਹ ਜਾਣਕਾਰੀ ਖੁਦ ਚਰਨਜੀਤ …
Read More »ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਖ਼ਿਲਾਫ਼ ਦੋਸ਼ ਆਇਦ
ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤ ਦੀਪ ਸਿੰਘ ਦੋਵਾਂ ‘ਤੇ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਪੀਐੱਮਐੱਲਏ ਐਕਟ ਦੀ ਧਾਰਾ 3 ਅਤੇ 4 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਗਵਾਹੀਆਂ 1 ਨਵੰਬਰ ਨੂੰ …
Read More »ਪੰਜਾਬ ਵਿਧਾਨਸਭਾ ਚੋਣਾਂ 2022 ਦੇ ਨਤੀਜੇ ਭਲਕੇ, ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ
ਚੰਡੀਗੜ੍ਹ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ …
Read More »ਐਗਜ਼ਿਟ ਪੋਲ ‘ਤੇ ਕਿਸੇ ਵੀ ਪੰਜਾਬੀ ਨੂੰ ਨਹੀਂ ਭਰੋਸਾ, ਲੱਗਣੀ ਚਾਹੀਦੀ ਹੈ ਪਾਬੰਦੀ: ਸੁਖਬੀਰ ਬਾਦਲ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ਦੇ ਸਿਸਟਮ ਨੂੰ ਬੈਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਪੋਲਜ਼ ’ਤੇ ਕਿਸੇ ਵੀ ਪੰਜਾਬੀ ਨੂੰ ਭਰੋਸਾ …
Read More »ਮੌੜ ਮੰਡੀ ਬੰਬ ਧਮਾਕੇ ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ
ਚੰਡੀਗੜ੍ਹ: ਸਾਲ 2017 ‘ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਮੌੜ ਮੰਡੀ ’ਚ ਹੋਏ ਬੰਬ ਧਮਾਕੇ ਮਾਮਲੇ ’ਚ ਹੁਣ ਤਕ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ ਹੈ। …
Read More »ਦੀਪ ਸਿੱਧੂ ਦੀ ਯਾਦ ‘ਚ ‘ਸਿੱਖਸ ਫ਼ਾਰ ਇਕੁਐਲਟੀ ਫ਼ਾਊਂਡੇਸ਼ਨ’ ਵੱਲੋਂ ‘ਕੇਸਰੀ ਮਾਰਚ’
ਫਗਵਾੜਾ: ਗੁਰਦੁਆਰਾ ਸਿੰਘ ਸਭਾ ਨਿੰਮਾ ਵਾਲਾ ਚੌਕ ਫਗਵਾੜਾ ਤੋਂ ਕੱਢਿਆ ਗਿਆ ਜੋ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਵਿਖੇ ਸਮਾਪਤ ਹੋਇਆ ! ਸਿੱਖਸ ਫਾਰ ਇਕੁਐਲਿਟੀ ਫਾਂਊਡੇਸ਼ਨ ਦੇ ਡਾਇਰੈਕਟਰ ਸੁਖਦੇਵ ਸਿੰਘ ਫਗਵਾੜਾ ਨੇ ਦੱਸਿਆ ਕੇ ਇਸ ਮਾਰਚ ਵਿੱਚ ਨੋਜਵਾਨ ਵੀਰਾਂ ਭੈਣਾਂ ਨੇ ਕੇਸਰੀ ਦਸਤਾਰਾਂ ਸਜ਼ਾ …
Read More »ਸੰਸਦ ਮੈਂਬਰ ਗੁਰਜੀਤ ਔਜਲਾ ਦੀ ਪੰਜਾਬ DGP ਨੂੰ ਚਿਤਾਵਨੀ!
ਅੰਮ੍ਰਿਤਸਰ : ਪੰਜਾਬ `ਚ ਨਸ਼ੇ ਦਾ ਮੁੱਦਾ ਸਿਆਸੀ ਬਣ ਗਿਆ ਹੈ, ਹੁਣ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪੰਜਾਬ ਦੇ ਡੀਜੀਪੀ ਨੂੰ ਇੱਕ ਚਿੱਠੀ ਲਿਖ ਕੇ ਅੰਮ੍ਰਿਤਸਰ `ਚ ਨਸ਼ੇ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਚਿਤਾਵਨੀ ਦਿੱਤੀ ਹੈ ਕਿ …
Read More »ਯੂਪੀ ‘ਚ 9 ਜ਼ਿਲ੍ਹਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਸ਼ੁਰੂ
ਯੂਪੀ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਹੋਣੀ ਹੈ । ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ, ਰਾਏਬਰੇਲੀ, ਪੀਲੀਭੀਤ, ਲਖੀਮਪੁਰ ਖੇੜੀ, ਸੀਤਾਪੁਰ, ਹਰਦੋਈ, ਫਤਿਹਪੁਰ, ਬਾਂਦਾ ਅਤੇ ਉਨਾਵ ਦੀਆਂ 59 ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰ ‘ਚ …
Read More »