ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਦੀ ਮੰਗ ‘ਤੇ ਵਿਚਾਰ ਕਰਦਿਆਂ, ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਗੈਰ-ਸਰਕਾਰੀ ਸੰਸਥਾਵਾਂ ਦੀਆਂ ਅਰਜ਼ੀਆਂ ਸਵੀਕਾਰ ਕਰਨ ਦੀ ਅੰਤਿਮ ਮਿਤੀ 6 ਸਤੰਬਰ, 2022 ਤੋਂ ਵਧਾ ਕੇ 28 …
Read More »ਬਰਨਾਲਾ ਦੇ ਪਿੰਡ ਧਨੌਲਾ ‘ਚੋਂ ਭੇਜੇ ਸੈਂਪਲ ‘ਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ
ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਵਿੱਚੋਂ ਭੇਜੇ ਗਏ ਸੂਰ ਦੇ ਸੈਂਪਲ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਜਿਸ ਪਿੱਛੋਂ ਇਸ ਖੇਤਰ ਨੂੰ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ …
Read More »ਬਿਜਲੀ ਖਪਤਕਾਰਾਂ ਦੀਆਂ ਸਿ਼ਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ: ਹਰਭਜਨ ਸਿੰਘ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸਿ਼ਕਾਇਤ …
Read More »ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਕਾਲਜ ਅਧਿਆਪਕਾਂ ਲਈ ਵੱਡੀਆਂ ਸੌਗਾਤਾਂ ਦਾ ਐਲਾਨ
ਚੰਡੀਗੜ੍ਹ: ਅਧਿਆਪਕ ਦਿਵਸ ਮੌਕੇ ਕਾਲਜ ਅਧਿਆਪਕਾਂ ਦੇ ਸਤਿਕਾਰ ਵਿਚ ਵੱਡੀਆਂ ਸੌਗਾਤਾਂ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਸੀ.ਜੀ.) ਦਾ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਅੱਜ ਵੀਡੀਓ ਸੰਦੇਸ਼ …
Read More »ਸਾਬਕਾ ਮੰਤਰੀ ਧਰਮਸੋਤ ਤੇ ਗਿਲਜੀਆਂ ਦੇ ਭਤੀਜੇ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਜੰਗਲਾਤ ਘੁਟਾਲੇ ਮਾਮਲੇ ‘ਚ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਦੋਵਾਂ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਦੱਸਣਯੋਗ ਹੈ ਕਿ ਪਿਛਲੀ ਵਾਰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਸਾਧੂ ਸਿੰਘ ਧਰਮਸੋਤ …
Read More »ਚਰਚ ਵਿਖੇ ਵਾਪਰੀ ਘਟਨਾ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਜਾਂਚ ਬਿਊਰੋ ਦੇ ਡਾਇਰੈਕਟਰ (ਬੀ.ਓ.ਆਈ.) ਬੀ. ਚੰਦਰ ਸ਼ੇਖਰ ਨੇ ਤਰਨਤਾਰਨ ਜ਼ਿਲੇ ਦੇ ਪਿੰਡ ਠੱਕਰਪੁਰਾ ਵਿਖੇ ਇੱਕ ਗਿਰਜਾਘਰ (ਚਰਚ) ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ …
Read More »ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸੰਘਰਸ਼ ਦਾ ਐਲਾਨ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਜਨਤਕ ਲਹਿਰ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਆਰੰਭੇ ਜਾਣ ਵਾਲੇ ਸੰਘਰਸ਼ ਦੀ ਸ਼ੁਰੂਆਤ 12 ਸਤੰਬਰ ਤੋਂ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ …
Read More »ਅਕਾਲੀ ਦਲ ਨੇ ਆਬਕਾਰੀ ਨੀਤੀ ਨੂੰ ਲੈ ਕੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ, ED ਤੇ CBI ਦੀ ਮੰਗੀ ਜਾਂਚ
ਚੰਡੀਗੜ੍ਹ: ਪੰਜਾਬ ‘ਚ ਆਮ ਆਦਮੀ ਪਾਰਟੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਲੈ ਕੇ ਸਿਆਸਤ ਭੱਖਦੀ ਜਾ ਰਹੀ ਹੈ। ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਅੱਜ ਰਾਜਪਾਲ ਬੀ.ਐੱਲ. ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਇਸ ਦੌਰਾਨ ਅਕਾਲੀ ਦਲ …
Read More »ਪੰਜਾਬ ਸਪੀਕਰ ਅਤੇ 2 ਕੈਬਨਿਟ ਮੰਤਰੀਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ: ਪੰਜਾਬ ਦੇ ਤਰਨਤਾਰਨ ਦੀ ਇੱਕ ਅਦਾਲਤ ਨੇ ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਲਾਲਜੀਤ ਸਿੰਘ ਭੁੱਲਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ‘ਆਪ’ ਦੇ ਕੁਝ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਖ਼ਿਲਾਫ਼ ਵਾਰੰਟ ਵੀ ਜਾਰੀ ਕੀਤੇ ਗਏ ਹਨ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ …
Read More »ਸੁਖਬੀਰ ਬਾਦਲ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਨੇ ਕੀਤਾ ਤਲਬ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ SIT ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਤਲਬ ਕੀਤਾ ਹੈ। ਸੁਖਬੀਰ ਬਾਦਲ ਨੂੰ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਨੌਨਿਹਾਲ ਦੀ ਅਗਵਾਈ ਵਾਲੀ ਐਸਆਈਟੀ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ …
Read More »