Breaking News

Tag Archives: punjab live news

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਨੀਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਮਿਊਜ਼ੀਅਮ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੋਕਾਂ ਨੂੰ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਧਾਰਮਿਕ ਨਿਰਪੱਖਤਾ ਤੇ ਮਨੁੱਖਤਾ ਦੀ ਸੇਵਾ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਆਖਿਆ। ਇੱਥੇ ਪੰਜ ਪਿਆਰਾ ਪਾਰਕ …

Read More »

ਮੁੱਖ ਮੰਤਰੀ ਵਲੋਂ ਸੂਬੇ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦਾ ਐਲਾਨ

ਸ੍ਰੀ ਆਨੰਦਪੁਰ ਸਾਹਿਬ: ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਲਕੇ ਬੁੱਧਵਾਰ ਨੂੰ ਸਮਾਣਾ ਵਿਖੇ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਤਾਂ ਕਿ ਲੋਕਾਂ ਦੀ ਲੁੱਟ ਬੰਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਪਿਛਲੀਆਂ ਸਰਕਾਰ ਦੀ ਮਿਲੀਭੁਗਤ ਕਰਕੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੀ ਲੁੱਟ ਕਰਦੀਆਂ …

Read More »

ਬਰਨਾਲਾ ਦੇ ਸੁੰਦਰੀਕਰਨ ਲਈ 13.63 ਕਰੋੜ ਰੁਪਏ ਖਰਚ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਰਾਹੀਂ ਆਪਣੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰਨਾਲਾ ਦੇ ਸੁੰਦਰੀਕਰਨ ਲਈ ਲਗਭਗ 13.63 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਕੰਮਾਂ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ …

Read More »

ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਮਿਲੇਗਾ ਨਹਿਰੀ ਪਾਣੀ

ਚੰਡੀਗੜ੍ਹ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ …

Read More »

ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉਦਯੋਗਾਂ ਨਾਲ ਸੰਪਰਕ ਕਰੇਗੀ ਸਰਕਾਰ

ਚੰਡੀਗੜ੍ਹ: ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ …

Read More »

ਜੇ ਕਿਸਾਨ ਤਬਾਹ ਹੋ ਗਿਆ ਤਾਂ ਸਮਝੋ ਦੇਸ਼ ਤਬਾਹ ਹੋ ਗਿਆ: ਸਿਮਰਨਜੀਤ ਮਾਨ

ਸੰਗਰੂਰ: ਲਹਿਰਾਗਾਗਾ ਦੇ ਨੇੜ੍ਹਲੇ ਪਿੰਡ ਹਰਿਆਓ, ਡਸਕਾ ਆਦਿ ਵਿਖੇ ਪਿਛਲੇ ਦਿਨੀਂ ਗੜੇਮਾਰੀ ਅਤੇ ਮੀਂਹ ਤੋਂ ਪ੍ਰਭਾਵਿਤ ਹੋਈਆਂ ਫਸਲਾਂ ਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਪੰਜਾਬ ਅਤੇ ਕੇਂਦਰ ਸਰਕਾਰ ਇਸ ਸਮੇਂ ਕਿਸਾਨਾਂ ਦੀ ਬਾਂਹ ਫੜੇ ਕਿਉਂਕਿ ਜੇਕਰ ਕਿਸਾਨ …

Read More »

ਪਪਲਪ੍ਰੀਤ ਨੂੰ ਭੇਜਿਆ ਅਸਾਮ ਦੀ ਡਿਬਰੂਗੜ੍ਹ ਜੇਲ੍ਹ, ਕਿਹਾ ‘ਮੈਂ ਚੜ੍ਹਦੀਕਲਾ ‘ਚ ਹਾਂ’

ਅੰਮ੍ਰਿਤਸਰ: ਅਮ੍ਰਿਤਪਾਲ ਦੇ ਸਭ ਤੋਂ ਕਰੀਬੀ ਸਾਥੀ ਅਤੇ ਉਸ ਦੇ ਮੀਡੀਆ ਐਡਵਾਈਜ਼ਰ ਪਪਲਪ੍ਰੀਤ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਦੀ ਪੁਲਿਸ ਦੇਰ ਰਾਤ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਤੋਂ ਡਿੱਬੜਗੜ ਲਈ ਰਵਾਨਾ ਹੋਈ। ਪਪਲਪ੍ਰੀਤ ਸਿੰਘ ਨੂੰ ਬੀਤੇ ਦਿਨ ਅੰਮ੍ਰਿਤਸਰ ਦੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵੱਲੋ ਕੱਥੂਨੰਗਲ ਤੋਂ ਗ੍ਰਿਫਤਾਰ …

Read More »

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ …

Read More »

ਆਸ਼ੀਰਵਾਦ ਸਕੀਮ ਪੋਰਟਲ ਦੀ ਹੋਈ ਸ਼ੁਰੂਆਤ, ਹੁਣ ਸਿਸਟਮ ‘ਚ ਆਵੇਗੀ ਪਾਰਦਰਸ਼ਤਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ …

Read More »