Home / News / ਧਰਮਕੋਟ ‘ਚ ਕਾਂਗਰਸ ਦੋਫਾੜ, ਟਕਸਾਲੀ ਕਾਂਗਰਸੀਆਂ ਦੀ ਹਾਈ ਕਮਾਂਡ ਨੂੰ ਚਿਤਾਵਨੀ

ਧਰਮਕੋਟ ‘ਚ ਕਾਂਗਰਸ ਦੋਫਾੜ, ਟਕਸਾਲੀ ਕਾਂਗਰਸੀਆਂ ਦੀ ਹਾਈ ਕਮਾਂਡ ਨੂੰ ਚਿਤਾਵਨੀ

ਮੋਗਾ: ਮੋਗਾ ਵਿਖੇ ਟਕਸਾਲੀ ਕਾਂਗਰਸੀ ਆਗੂਆਂ ਅਤੇ ਸਰਪੰਚਾਂ ਵੱਲੋਂ ਵੱਡਾ ਇਕੱਠ ਕਰ ਕੇ ਹਲਕਾ ਧਰਮਕੋਟ ਦੇ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਟਕਸਾਲੀ ਕਾਂਗਰਸੀਆਂ ਨੇ ਹਾਈ ਕਮਾਂਡ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੂੰ ਟਿਕਟ ਦਿੱਤੀ ਤਾਂ ਉਹ ਉਨ੍ਹਾਂ ਦਾ ਸਖਤ ਵਿਰੋਧ ਕਰਨਗੇ।

ਇਸ ਮੌਕੇ ਟਕਸਾਲੀ ਕਾਂਗਰਸੀ ਆਗੂਆਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਵਿਧਾਇਕ ਨੇ ਪੰਜ ਸਾਲ ਦੇ ਕਾਰਜ ਦਰਮਿਆਨ ਸਾਰੇ ਟਕਸਾਲੀ ਕਾਂਗਰਸੀਆਂ ਨੂੰ ਖੁੱਡੇ ਲਾਈਨ ਲਗਾ ਕੇ ਰੱਖਿਆ ਅਤੇ ਇੱਥੋਂ ਤੱਕ ਕਿ ਸਰਪੰਚੀਆਂ ਵੀ 5-10 ਲੱਖ ਲੈ ਕੇ ਵੇਚੀਆਂ।

ਇਸ ਮੌਕੇ ਕਾਂਗਰਸ ਦੇ ਸੀਨੀਅਰ ਅਤੇ ਟਕਸਾਲੀ ਆਗੂ ਵਿਜੇ ਧੀਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ ਨੇ ਕਿਹਾ ਕਿ ਪੰਜ ਸਾਲਾਂ ‘ਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਹਲਕੇ ਅੰਦਰ ਕਾਂਗਰਸ ਪਾਰਟੀ ਦਾ ਵੱਡਾ ਨੁਕਸਾਨ ਕੀਤਾ ਹੈ। ਬਾਹਰੀ ਪਾਰਟੀਆਂ ‘ਚੋਂ ਆਏ ਆਗੂਆਂ ਨਾਲ ਮਿਲ ਕੇ ਵਿਧਾਇਕ ਅਤੇ ਇਸ ਦੇ ਪੀਏ ਵੱਲੋਂ ਕਰੋੜਾਂ ਰੁਪਏ ਦੀ ਬਣਾਈ ਪ੍ਰਾਪਰਟੀ ਦੀ ਜਾਂਚ ਹੋਣੀ ਚਾਹੀਦੀ ਹੈ।

Check Also

ਬਹੁਜਨ ਸਮਾਜ ਪਾਰਟੀ ਨੇ ਐਲਾਨੇ 14 ਸੀਟਾਂ ਤੋਂ  ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ …

Leave a Reply

Your email address will not be published. Required fields are marked *