ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

Global Team
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ।

ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment