ਤਾਲਿਬਾਨ ਨੇ ਅਫਗਾਨਿਸਤਾਨ ‘ਚ ਹੁਣ ਤੱਕ 6 ਸੂਬਾਈ ਰਾਜਧਾਨੀਆਂ ‘ਤੇ ਕੀਤਾ ਕਬਜ਼ਾ

TeamGlobalPunjab
2 Min Read

ਨਿਊਜ਼ ਡੈਸਕ : ਅਫਗਾਨਿਸਤਾਨ ‘ਚ ਤਾਲਿਬਾਨ ਦੇ ਵਧ ਰਹੇ ਕਬਜ਼ੇ ਨਾਲ ਸਥਿਤੀ ਮਾੜੀ ਹੁੰਦੀ ਜਾ ਰਹੀ ਹੈ। ਤਾਲਿਬਾਨ ਨੇ ਹੁਣ ਤੱਕ ਛੇ ਸੂਬਾਈ ਰਾਜਧਾਨੀਆਂ ‘ਤੇ ਕਬਜ਼ਾ ਕਰ ਲਿਆ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਅਫਗਾਨਿਸਤਾਨ ਦੇ ਚੌਥੇ ਸਭ ਤੋਂ ਵੱਡੇ ਸ਼ਹਿਰ ਮਜ਼ਾਰ-ਏ-ਸ਼ਰੀਫ ਤੋਂ ਆਪਣੇ ਡਿਪਲੋਮੈਟਾਂ ਅਤੇ ਨਾਗਰਿਕਾਂ ਨੂੰ ਕੱਢਣ ਦਾ ਫੈਸਲਾ ਕੀਤਾ ਹੈ। ਇਸ ਕੜੀ ਵਿਚ ਅਫਗਾਨਿਸਤਾਨ ਦੇ ਉੱਤਰੀ ਸ਼ਹਿਰ ਮਜ਼ਾਰ-ਏ-ਸ਼ਰੀਫ ਤੋਂ ਮੰਗਲਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਉਡਾਣ ਨਵੀਂ ਦਿੱਲੀ ਲਈ ਰਵਾਨਾ ਹੋਣ ਜਾ ਰਹੀ ਹੈ।

ਤਾਲਿਬਾਨ ਨੇ ਹਾਲ ਹੀ ਵਿੱਚ ਉੱਤਰੀ ਬਲਖ ਦੇ ਕਈ ਇਲਾਕਿਆਂ ‘ਤੇ ਕਬਜ਼ਾ ਕਰ ਲਿਆ ਹੈ। ਹੁਣ ਉਸ ਦਾ ਨਿਸ਼ਾਨਾ ਮਜ਼ਾਰ-ਏ-ਸ਼ਰੀਫ ਹੈ। ਮਜ਼ਾਰ-ਏ-ਸ਼ਰੀਫ ਬਲਖ ਪ੍ਰਾਂਤ ਦੀ ਰਾਜਧਾਨੀ ਅਤੇ ਅਫਗਾਨਿਸਤਾਨ ਦਾ ਚੌਥਾ ਸਭ ਤੋਂ ਵੱਡਾ ਸ਼ਹਿਰ ਹੈ।

ਮਜ਼ਾਰ-ਏ-ਸ਼ਰੀਫ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ ਹੈ। ਕੌਂਸਲੇਟ ਨੇ ਸੂਚਿਤ ਕੀਤਾ ਹੈ ਕਿ ਜੋ ਵੀ ਭਾਰਤੀ ਨਾਗਰਿਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅਫਗਾਨਿਸਤਾਨ ਛੱਡਣਾ ਚਾਹੁੰਦੇ ਹਨ, ਉਹ ਨੂੰ ਤੁਰੰਤ ਆਪਣੇ ਪੂਰੇ ਨਾਂ, ਪਾਸਪੋਰਟ ਨੰਬਰ, ਮਿਆਦ ਪੁੱਗਣ ਦੀ ਤਾਰੀਖ ਦੇ ਨਾਲ ਵਟਸਐਪ ਕਰਨ।

ਉਥੇ ਹੀ ਤਾਲਿਬਾਨ ਦੇ ਵੱਧ ਰਹੇ ਕਬਜ਼ੇ ਤੋਂ ਬਾਅਦ ਇਲਾਕਾ ਛੱਡ ਕੇ ਆਏ ਆਮ ਨਾਗਰਿਕਾਂ ਨੇ ਦੱਸਿਆ ਕਿ ਕੱਟੜਪੰਥੀਆਂ ਨੇ ਔਰਤਾਂ ‘ਤੇ ਪਾਬੰਧੀ ਲਗਾਈ ਹੈ ਅਤੇ ਸਕੂਲਾਂ ਨੂੰ ਸਾੜ ਦਿੱਤਾ ਹੈ। ਤਾਲਿਬਾਨ ਦੇ ਕਬਜ਼ੇ ਵਾਲੇ ਇਲਾਕੇ ਵਿੱਚ ਬਦਲੇ ਦੀ ਕਾਰਵਾਈ ਦੇ ਤਹਿਤ ਕਤਲ ਦੇ ਮਾਮਲੇ ਵੀ ਸਾਹਮਣੇ ਆਏ ਹਨ।

- Advertisement -

Share this Article
Leave a comment