Breaking News

ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕਰਦੇ ਹੀ ਭਾਰਤ ਨਾਲ ਕੀਤਾ ਸੀ ਸੰਪਰਕ!

ਨਿਊਜ਼ ਡੈਸਕ : ਅਫਗਾਨਿਸਤਾਨ ‘ਚ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ ਤੇ ਇਸ ਦੇ ਨਾਲ ਹੀ ਜ਼ਿਆਦਾਤਰ ਦੇਸ਼ਾਂ ਨੇ ਆਪਣੇ ਦੂਤਾਵਾਸ ਨੂੰ ਬੰਦ ਕਰ ਕੇ ਆਪਣੇ ਡਿਪਲੋਮੈਟ ਨੂੰ ਵਾਪਸ ਬੁਲਾ ਲਿਆ ਹੈ। ਅਫਗਾਨਿਸਤਾਨ ‘ਚ ਤਾਲਿਬਾਨ ਦੇ ਖਤਰੇ ਨੂੰ ਦੇਖਦੇ ਹੋਏ ਭਾਰਤ ਨੇ ਵੀ ਆਪਣੇ ਦੂਤਾਵਾਸ ਬੰਦ ਕਰ ਦਿੱਤੇ ਹਨ, ਪਰ ਤਾਜ਼ਾ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਅਫਗਾਨਿਸਤਾਨ ਤੇ ਕਬਜ਼ਾ ਕਰਦੇ ਹੀ ਤਾਲਿਬਾਨ ਨੇ ਭਾਰਤ ਨਾਲ ਸੰਪਰਕ ਕੀਤਾ ਸੀ ਅਤੇ ਕਿਹਾ ਸੀ ਕਿ ਤਾਲਿਬਾਨ ਭਾਰਤ ਨਾਲ ਰਿਸ਼ਤਾ ਬਣਾ ਕੇ ਰੱਖਣਾ ਚਾਹੁੰਦਾ ਹੈ।

ਤਾਲਿਬਾਨ ਨੇ ਭਾਰਤ ਨੂੰ ਅਪੀਲ ਕੀਤੀ ਹੈ ਕਿ ਉਹ ਕਾਬੁਲ ‘ਚ ਡਿਪਲੋਮੈਟਸ ਦੀ ਮੌਜੂਦਗੀ ਨੂੰ ਜਾਰੀ ਰੱਖੇ। ਹਾਲਾਂਕਿ ਹਾਲੇ ਤੱਕ ਇਸ ਬਾਰੇ ਭਾਰਤ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਤਾਲਿਬਾਨ ਦੇ ਆਗੂ ਸ਼ੇਰ ਮੁਹੰਮਦ ਅੱਬਾਸ ਨੇ ਕਾਬੁਲ ‘ਤੇ 15 ਅਗਸਤ ਨੂੰ ਕਬਜ਼ਾ ਕਰਨ ਤੋਂ ਬਾਅਦ ਆਪਣੇ ਸੂਤਰ ਜ਼ਰੀਏ ਭਾਰਤ ਨੂੰ ਸੰਦੇਸ਼ ਭੇਜਿਆ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਭਾਰਤੀ ਅਥਾਰਿਟੀ ਨੂੰ ਦੱਸਿਆ ਜਾਵੇ ਕਿ ਕਾਬੁਲ ਵਿੱਚ ਉਨ੍ਹਾਂ ਨੂੰ ਕੋਈ ਖ਼ਤਰਾ ਨਹੀਂ ਹੈ।

Check Also

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਤਿਆਰ ਕੀਤੀ ਜਾ ਰਹੀ ਸੀ AKF ਨਾਮ ਦੀ ਹਥਿਆਰਬੰਦ ਫੋਰਸ: ਸੂਤਰ

ਨਿਊਜ਼ ਡੈਸਕ: ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ …

Leave a Reply

Your email address will not be published. Required fields are marked *