ਕਰਨਾਲ : ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਮੰਗਾਂ ਮੰਨਣ ਤੋਂ ਇਨਕਾਰ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਗੱਲਬਾਤ ਅਸਫਲ ਰਹੀ ਹੈ।
ਟਿਕੈਤ ਨੇ ਕਿਹਾ, ”ਸਾਡੀ ਅੱਜ ਪ੍ਰਸ਼ਾਸਨ ਨਾਲ 3 ਘੰਟੇ ਦੀ ਮੀਟਿੰਗ ਹੋਈ। ਸਰਕਾਰ ਐਸਡੀਐਮ (ਆਯੂਸ਼ ਸਿਨਹਾ) ਵਿਰੁੱਧ ਕੋਈ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਅਸੀਂ ਫੈਸਲਾ ਕੀਤਾ ਹੈ ਕਿ ਸਾਡੀ ਹੜਤਾਲ ਜਾਰੀ ਰਹੇਗੀ। ਸਾਡੀ ਧਰਨੇ ਵਾਲੀ ਥਾਂ ਉਹੀ ਰਹੇਗੀ ਅਸੀਂ ਚਾਹੁੰਦੇ ਹਾਂ ਕਿ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇ।”
ਰਾਕੇਸ਼ ਟਿਕੈਤ ਨੇ ਹਰਿਆਣਾ ਸਰਕਾਰ ਤੇ ਕਿਸਾਨਾਂ ਨੂੰ ਜਾਣਬੁੱਝ ਕੇ ਉਲਝਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ‘ਕਿਸਾਨ ਸਭ ਕੁਝ ਸਮਝਦੇ ਹਨ । ਯੂਪੀ, ਪੰਜਾਬ ਅਤੇ ਹੋਰ ਥਾਵਾਂ ਤੋਂ ਕਿਸਾਨ ਇੱਥੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਦਿੱਲੀ ਵਿੱਚ ਸਾਡੇ ਵਿਰੋਧ ਦੇ ਨਾਲ, ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਅਸੀਂ ਮੰਗ ਕਰਦੇ ਹਾਂ ਕਿ ਅਧਿਕਾਰੀ ਨੂੰ ਮੁਅੱਤਲ ਕੀਤਾ ਜਾਵੇ।’
करनाल मिनी सचिवालय पर हमारा धरना जारी रहेगा। धरना स्थल मिनी सचिवालय ही रहेगा, जब तक न्याय नहीं मिलेगा तब तक किसान का संघर्ष जारी रहेगा । #करनाल #FarmersProtest
— Rakesh Tikait (@RakeshTikaitBKU) September 8, 2021
ਕਿਸਾਨਾਂ ਦੇ ਧਰਨੇ ਵਿੱਚ ਵੱਡੀ ਗਿਣਤੀ ਮਹਿਲਾਵਾਂ ਵੀ ਸ਼ਾਮਲ ਹੋਈਆਂ ਹਨ।
ਇਸ ਤੋਂ ਪਹਿਲਾਂ, ਐਸਡੀਐਮ ਆਯੂਸ਼ ਸਿਨਹਾ ਦੇ ਖਿਲਾਫ ਕਾਰਵਾਈ ਅਤੇ ਇਸ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਦੇ ਹੋਏ ਕਿਸਾਨਾਂ ਨੇ ਬੁੱਧਵਾਰ ਨੂੰ ਕਰਨਾਲ ਜ਼ਿਲਾ ਪ੍ਰਸ਼ਾਸਨ ਦੇ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਪ੍ਰਮੁੱਖ ਕਿਸਾਨ ਨੇਤਾ ਸ਼ਾਮਲ ਹੋਏ।
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ ਉਨ੍ਹਾਂ 13 ਡੈਲੀਗੇਟਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਹਿੱਸਾ ਲਿਆ।