ਕਰਨਾਲ : ਵੱਡੀ ਖ਼ਬਰ ਕਰਨਾਲ ਤੋਂ ਆ ਰਹੀ ਹੈ, ਜਿੱਥੇ ਕਿਸਾਨਾਂ ਦੀ ਮਹਾਂਪੰਚਾਇਤ ਜਾਰੀ ਹੈ। ਖਬਰ ਹੈ ਕਿ ਕਿਸਾਨਾਂ ਅਤੇ ਪ੍ਰਸ਼ਾਸਨ ਦੀ 11 ਮੈਂਬਰੀ ਕਮੇਟੀ ਦਰਮਿਆਨ ਚੱਲ ਰਹੀ ਗੱਲਬਾਤ ਅਸਫਲ ਰਹੀ ਹੈ। ਇਸ ਤੋਂ ਬਾਅਦ ਕਿਸਾਨ ਆਗੂ ਮਹਾਪੰਚਾਇਤ ਵਿੱਚ ਪਰਤ ਆਏ ਹਨ।
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਪੱਖ ਤੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ, ਗੁਰੁਨਾਮ ਸਿੰਘ ਚਡੂਨੀ, ਦਰਸ਼ਨ ਪਾਲ ਸਿੰਘ, ਯੋਗਿੰਦਰ ਯਾਦਵ ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਲਈ ਜ਼ਿਲ੍ਹਾ ਹੈਡਕੁਆਰਟਰ ਪਹੁੰਚੇ ਸਨ।
ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ 28 ਅਗਸਤ ਨੂੰ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤਾ ਜਾਵੇ।