ਸੂਬੇ ‘ਚ ਕੋਰੋਨਾ ਦਾ ਤਾਂਡਵ, ਲੁਧਿਆਣਾ ‘ਚ 244 ਅਤੇ ਅੰਮ੍ਰਿਤਸਰ ‘ਚ 133 ਨਵੇਂ ਮਾਮਲੇ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ। ਇਸ ‘ਚ ਹੀ ਅੱਜ ਮਹਾਂਨਗਰ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ ਹੋਇਆ ਹੈ। ਸ਼ਹਿਰ ‘ਚ ਅੱਜ ਕੋਰੋਨਾ ਦੇ 244 ਹੋਰ ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਸ਼ਹਿਰ 244 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 9 ਕੋਰੋਨਾ ਪੀੜਤ ਮਰੀਜਾਂ ਦੀ ਮੌਤ ਹੋ ਗਈ ਹੈ। ਅੱਜ ਮਿਲੇ ਨਵੇ ਮਾਮਲਿਆਂ ‘ਚੋਂ 212 ਮਰੀਜ਼ ਲੁਧਿਆਣਾ ਨਾਲ ਅਤੇ 32 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸੰਬੰਧਿਤ ਹਨ ।

ਇਸ ਦੇ ਨਾਲ ਹੀ ਗੁਰੂ ਦੀ ਨਗਰੀ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 113 ਹੋਰ ਮਾਮਲੇ ਆਏ ਹਨ ਅਤੇ ਇੱਕ ਹੋਰ ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2521 ਹੋ ਗਈ ਹੈ। ਸ਼ਹਿਰ ‘ਚ ਅਜੇ ਵੀ ਕੋਰੋਨਾ ਦੇ 481 ਮਾਮਲੇ ਐਕਟਿਵ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਜ਼ਿਲ੍ਹੇ ‘ਚ 98 ਮੌਤਾਂ ਵੀ ਹੋ ਚੁੱਕੀਆਂ ਹਨ।

ਜੇਕਰ ਸੂਬੇ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ 25 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 604 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦ ਕਿ 15 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

Share this Article
Leave a comment