ਕੋਰੋਨਾ ਦਾ ਤਾਂਡਵ, ਜਲੰਧਰ ‘ਚ 84 ਅਤੇ ਫਿਰੋਜ਼ਪੁਰ ‘ਚ 19 ਮਾਮਲਿਆਂ ਦੀ ਪੁਸ਼ਟੀ

TeamGlobalPunjab
1 Min Read

ਚੰਡੀਗੜ੍ਹ : ਸੂਬੇ ‘ਚ ਕੋਰੇੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਅੱਜ ਫਿਰ ਮਹਾਂਨਗਰ ਜਲੰਧਰ ‘ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਜ਼ਿਲ੍ਹੇ ‘ਚ ਅੱਜ 84 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੁਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1400 ਤੋਂ ਟੱਪ ਗਈ ਹੈ।

ਜਲੰਧਰ ਸ਼ਹਿਰ ਕੋਰੋਨਾ ਦੇ ਮਾਮਲੇ ‘ਚ ਸੂਬੇ ‘ਚ ਦੂਜੇ ਸਥਾਨ ‘ਤੇ ਹੈ। ਸ਼ਹਿਰ ‘ਚ ਹੁਣ ਤੱਕ ਕੋਰੋਨਾ ਦੇ 1400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜਦ ਕਿ 35 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ‘ਚ ਸ਼ੱਕੀਆਂ ਦੇ ਲਏ ਗਏ ਟੈਸਟਾਂ ਦੀਆਂ ਆਈਆਂ ਰਿਪੋਰਟਾਂ ‘ਚ 3 ਗਰਭਵਤੀ ਔਰਤਾਂ ਅਤੇ ਬੀ. ਐੱਸ. ਐੱਫ. ਦੇ 6 ਜਵਾਨਾਂ ਸਮੇਤ 19 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਦੇ ਨਾਲ ਹੀ ਜ਼ਿਲ੍ਹੇ ‘ਚ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ 92 ਹੋ ਗਈ ਹੈ । ਫਿਲਹਾਲ ਪਾਜ਼ੀਟਿਵ ਆਏ ਮਰੀਜ਼ਾਂ ਨੂੰ ਵਿਭਾਗ ਵੱਲੋਂ ਆਈਸੋਲੇਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੂਬੇ ‘ਚ ਕੁਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 8600 ਤੋਂ ਪਾਰ ਚਲੀ ਗਈ ਹੈ। 5800 ਤੋਂ ਵੱਧ ਮਰੀਜ਼ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ 216 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। 2476 ਮਾਮਲੇ ਅਜੇ ਵੀ ਸਰਗਰਮ ਹਨ।

- Advertisement -

Share this Article
Leave a comment