ਮੱਧ ਪ੍ਰਦੇਸ਼ ‘ਚ ਟੈਂਕਰ ਰੇਲਗੱਡੀ ਪਟੜੀ ਤੋਂ ਉਤਰੀ, ਡੀਜ਼ਲ ਲੁੱਟਣ ਲਈ ਬਾਲਟੀਆਂ ਲੈ ਕੇ ਪਹੁੰਚੇ ਲੋਕ, Video Viral

Global Team
2 Min Read

ਨਿਊਜ਼ ਡੈਸਕ: ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਟੈਂਕਰ ਰੇਲਗੱਡੀ ਪਟੜੀ ਤੋਂ ਉਤਰ ਗਈ। ਮਾਲ ਗੱਡੀ ਡੀਜ਼ਲ ਨਾਲ ਭਰੀ ਹੋਈ ਸੀ, ਜਦੋਂ ਆਸ-ਪਾਸ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਆਪਣੇ ਘਰਾਂ ਤੋਂ ਬਾਲਟੀਆਂ ਅਤੇ ਡੱਬੇ ਲੈ ਕੇ ਡੀਜ਼ਲ ਲੈਣ ਲਈ ਚਲੇ ਗਏ। ਇਸ ਦੌਰਾਨ ਸੁਰੱਖਿਆ ਲਈ ਤੈਨਾਤ ਪੁਲਿਸ ਤਮਾਸ਼ਾ ਦੇਖਦੀ ਰਹੀ ਅਤੇ ਡੀਜ਼ਲ ਦੀ ਲੁੱਟ ਦਾ ਸਿਲਸਿਲਾ ਜਾਰੀ ਰਿਹਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਦੱਸ ਦਈਏ ਕਿ ਮਾਲ ਗੱਡੀ ਬੜੌਦਾ ਤੋਂ ਭੋਪਾਲ ਜਾ ਰਹੀ ਸੀ। ਇਸ ਦੌਰਾਨ ਰਤਲਾਮ ਨੇੜੇ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਦੌਰਾਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਪਰ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਮਾਲ ਗੱਡੀ ਦੇ ਡੱਬੇ ਡੀਜ਼ਲ ਨਾਲ ਭਰੇ ਹੋਏ ਹਨ ਤਾਂ ਲੋਕ ਆਪਣੇ ਘਰਾਂ ਤੋਂ ਬਾਲਟੀਆਂ ਅਤੇ ਡੱਬੇ ਲੈ ਕੇ ਡੀਜ਼ਲ ਇਕੱਠਾ ਕਰਨ ਲਈ ਚਲੇ ਗਏ। ਕੁਝ ਲੋਕਾਂ ਨੇ ਇਸ ਦੀ ਵੀਡੀਓ ਵੀ ਬਣਾਈ ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਸ ਹਾਦਸੇ ਤੋਂ ਬਾਅਦ 12 ਘੰਟਿਆਂ ਤੋਂ ਵੱਧ ਸਮੇਂ ਤੱਕ ਰੇਲ ਸੇਵਾਵਾਂ ਪ੍ਰਭਾਵਿਤ ਰਹੀਆਂ। ਰੇਲਵੇ ਦੇ ਲੋਕ ਸੰਪਰਕ ਅਧਿਕਾਰੀ ਖੇਮਰਾਜ ਮੀਨਾ ਮੁਤਾਬਕ ਇਹ ਹਾਦਸਾ ਦਿੱਲੀ ਮੁੰਬਈ ਰੂਟ ‘ਤੇ ਵਾਪਰਿਆ। ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਮੀਨਾ ਅਨੁਸਾਰ ਕਰੀਬ 12 ਘੰਟੇ ਰੇਲ ਆਵਾਜਾਈ ਠੱਪ ਰਹੀ।  ਦੱਸ ਦਈਏ ਕਿ ਇਨ੍ਹੀਂ ਦਿਨੀਂ ਦੇਸ਼ ਭਰ ‘ਚ ਟਰੇਨਾਂ ਦੇ ਪਟੜੀ ਤੋਂ ਉਤਰਨ ਦੀਆਂ ਖਬਰਾਂ ਆ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment