ਤਨਮਨਜੀਤ ਸਿੰਘ ਢੇਸੀ ਨੂੰ ਨਿਊਕਮਰ ਐਮ.ਪੀ. ਆਫ਼ ਦ ਯੀਅਰ ਨਾਲ ਕੀਤਾ ਗਿਆ ਸਨਮਾਨਿਤ

TeamGlobalPunjab
1 Min Read

ਲੰਦਨ: ਬ੍ਰਿਟੇਨ ਦੇ ਪਹਿਲੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਪੈਚਵਰਕ ਫਾਊਂਡੇਸ਼ਨ ਯੂ.ਕੇ. ਨੇ “ਨਿਊਕਮਰ ਐਮ.ਪੀ. ਆਫ਼ ਦ ਈਅਰ” ਨਾਲ ਸਨਮਾਨਿਤ ਕੀਤਾ ਗਿਆ ਹੈ।

ਢੇਸੀ ਨੇ ਇਸ ਸਨਮਾਨ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਸੰਸਦ ਵਿੱਚ ਅਤੇ ਮੇਰੇ ਵੱਲੋਂ ਕੀਤੇ ਹੋਰ ਕੰਮਾਂ ਨੂੰ ਮਾਨਤਾ ਦੇ ਕੇ ਨਿਊਕਮਰ ਐਮ.ਪੀ. ਆਫ਼ ਦ ਯੀਅਰ ਪੁਰਸਕਾਰ ਨਾਲ ਸਨਮਾਨਿਤ ਹੋਣ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾ ਨੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾ ਨੂੰ ਵੋਟਾਂ ਪਾਕੇ ਚੁਣਿਆਂ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਪੈਚਵਰਕ ਫਾਉਂਡੇਸ਼ਨ ਦਾ ਵੀ ਧੰਨਵਾਦ ਕੀਤਾ।

ਉਨ੍ਹਾ ਅੱਗੇ ਬੋਲਦਿਆਂ ਕਿਹਾ ਕਿ ਸਾਲ 2017 ਵਿੱਚ ਚੁਣੇ ਜਾਣ ਤੋਂ ਬਾਅਦ, ਮੈਂ ਬਹੁਤ ਮਿਹਨਤ ਕੀਤੀ ਹੈ ਅਤੇ ਇਹ ਅੱਗੇ ਵੀ ਜਾਰੀ ਰਹੇਗੀ। ਹੁਣ ਸਾਨੂੰ ਕਮਜ਼ੋਰ ਲੋਕਾਂ ਦੀ ਆਵਾਜ਼ ਸੁਣਨਾ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ।”

Share this Article
Leave a comment