ਨੌਦੀਪ ਕੌਰ ਦੇ ਸਮਰਥਨ ‘ਚ ਆਏ ਤਨਮਨਜੀਤ ਸਿੰਘ ਢੇਸੀ

TeamGlobalPunjab
2 Min Read

ਲੰਦਨ : ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨਾਂ ਦੇ ਹੱਕ ‘ਚ ਨਿੱਤਰਨ ਵਾਲੀ ਦਲਿਤ ਲੜਕੀ ਨੌਦੀਪ ਕੌਰ ਦੀ ਰਿਹਾਈ ਦੀ ਮੰਗ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਉੱਠਣੀ ਸ਼ੁਰੂ ਹੋ ਗਈ ਹੈ। ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਨੌਦੀਪ ਕੌਰ ਦੀ ਹਿਮਾਇਤ ਕਰਦੇ ਹੋਏ ਟਵੀਟ ਕੀਤਾ ਹੈ। ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਇਸ ਘਟਨਾ ਨਾਲ ਜਮਹੂਰੀ ਢਾਂਚੇ ਨੂੰ ਢਾਹ ਲੱਗੀ ਹੈ। ਇਸ ਤੋਂ ਇਲਾਵਾ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਹੁਣ ਸਮਾਂ ਆ ਚੁੱਕਿਆ ਹੈ ਕਿ ਨੌਦੀਪ ਕੌਰ ਨੂੰ ਪੁਲਿਸ ਹਿਰਾਸਤ ਦੌਰਾਨ ਉਸ ‘ਤੇ ਕੀਤੇ ਜਿਸਮਾਨੀ ਤਸ਼ੱਦਦ ਦੀ ਪਛਾਣ ਕਰੀਏ। ਚਾਰ ਹਫ਼ਤਿਆਂ ਬਾਅਦ ਵੀ ਉਸ ਦੀ ਜ਼ਮਾਨਤ ਨਹੀਂ ਹੋਈ। ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਭਾਰਤ ਦੇ ਕਿਸਾਨ ਸ਼ਾਂਤਮਈ ਢੰਗ ਨਾਲ ਖੇਤੀ ਕਾਨੂੰਨਾਂ ਖਿਲਾਫ਼ ਆਪਣਾ ਵਿਰੋਧ ਜ਼ਾਹਰ ਕਰ ਰਹੇ ਹਨ। ਪਰ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਅਜਿਹਾ ਵਿਵਹਾਰ ਕਰਨਾ ਨਿੰਦਣਯੋਗ ਹੈ।

ਤਨਮਨਜੀਤ ਸਿੰਘ ਢੇਸੀ ਤੋਂ ਇਲਾਵਾ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਸ ਨੇ ਵੀ ਨੌਦੀਪ ਕੌਰ ਬਾਰੇ ਟਵੀਟ ਕਰਕੇ ਉਸ ਉਪਰ ਕੀਤੇ ਗਏ ਤਸ਼ਦੱਦ ਦੀ ਨਿੰਦਾ ਕੀਤੀ ਹੈ। ਕੈਨੇਡਾ ਵਿੱਚ ਵੀ ਲੋਕ ਨੌਦੀਪ ਕੌਰ ਦੇ ਹੱਕ ‘ਚ ਆਵਾਜ਼ ਉਠਾ ਚੁੱਕੇ ਹਨ।

Share this Article
Leave a comment