ਗਰਮੀਆਂ ‘ਚ ਪਾਣੀ ਦੀ ਕਮੀ ਨੂੰ ਪੂਰਾ ਕਰੇ ‘ਤਰ ‘

navdeep kaur
3 Min Read

ਨਿਊਜ਼ ਡੈਸਕ :ਗਰਮੀਆਂ ਦੇ ਮੌਸਮ ‘ਚ ਲੋਕ ਤਰ ਦਾ ਸਲਾਦ ਬਹੁਤ ਹੀ ਸ਼ੌਂਕ ਨਾਲ ਖਾਂਦੇ ਹਨ। ਗਰਮੀ ਦੇ ਮੌਸਮ ‘ਚ ਤਰ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ ਕਿਉਂਕਿ ਇਸ ‘ਚ ਕੈਲਸ਼ੀਅਮ, ਫ਼ਾਸਫ਼ੋਰਸ, ਸੋਡੀਅਮ ਅਤੇ ਮੈਗਨੀਜ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਸ਼ਰੀਰ ‘ਚ ਪਾਣੀ ਦੀ ਕਮੀ ਨਹੀਂ ਹੁੰਦੀ। ਅਸੀਂ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਤਰ ਖਾਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਪਾਣੀ ਦੀ ਕਮੀ ਨੂੰ ਪੂਰਾ ਕਰੇ – ਗਰਮੀਆਂ ‘ਚ ਅਕਸਰ ਲੋਕਾਂ ਦੇ ਸ਼ਰੀਰ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਸ਼ਰੀਰ ‘ਚ ਪਾਣੀ ਦੀ ਮਾਤਰਾ ਨੂੰ ਪੂਰਾ ਕਰਨ ਲਈ ਰੋਜ਼ਾਨਾ ਤਰ ਖਾਣੀ ਸ਼ੁਰੂ ਕਰੋ। ਇਸ ਨੂੰ ਖਾਣ ਨਾਲ ਸ਼ਰੀਰ ‘ਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ।

ਮੋਟਾਪਾ ਦੂਰ ਕਰੇ – ਜੋ ਲੋਕ ਜਲਦੀ ਆਪਣਾ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਤਰ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਮੌਜੂਦ ਹੈ ਜੋ ਭਾਰ ਨੂੰ ਕੰਟਰੋਲ ‘ਚ ਰੱਖਣ ਦਾ ਕੰਮ ਕਰਦੀ ਹੈ।

ਦਿਮਾਗ਼ ਦੀ ਗਰਮੀ ਦੂਰ ਕਰੇ – ਗਰਮੀਆਂ ਦੇ ਮੌਸਮ ‘ਚ ਕਈ ਵਾਰ ਦਿਮਾਗ਼ ‘ਚ ਗਰਮੀ ਪੈਦਾ ਹੋ ਜਾਂਦੀ ਹੈ। ਇਸ ਨਾਲ ਵਿਅਕਤੀ ਚਿੜਚਿੜਾ ਜਾਂ ਉਦਾਸ ਹੋਣ ਲੱਗਦਾ ਹੈ। ਦਿਮਾਗ਼ ਦੀ ਗਰਮੀ ਮਿਟਾਉਣ ਅਤੇ ਠੰਡਕ ਪਹੁੰਚਾਉਣ ਲਈ ਤਕ ਦੇ ਬੀਜਾਂ ਦੀ ਠੰਡਾਈ ਦੇ ਰੂਪ ‘ਚ ਵਰਤੋਂ ਕਰੋ।

- Advertisement -

ਮਜ਼ਬੂਤ ਪਾਚਨਤੰਤਰ – ਸਿਹਤਮੰਦ ਰਹਿਣ ਲਈ ਪੇਟ ਦਾ ਸਿਹਤਮੰਦ ਰਹਿਣਾ ਬਹੁਤ ਜ਼ਰੂਰੀ ਹੁੰਦਾ ਹੈ, ਅਤੇ ਜੇ ਪੇਟ ‘ਚ ਗੜਬੜੀ ਹੋਵੇ ਤਾਂ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ। ਅੱਜਕੱਲ੍ਹ ਜ਼ਿਆਦਾਤਰ ਲੋਕਾਂ ਨੂੰ ਕਬਜ਼, ਐਸੀਡਿਟੀ, ਛਾਤੀ ‘ਚ ਜਲਨ ਜਾਂ ਗੈਸ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ। ਇਸ ਤੋਂ ਰਾਹਤ ਪਾਉਣ ਲਈ

ਰੋਜ਼ਾਨਾ ਕਰੋ ਤਰ ਦੀ ਵਰਤੋਂ -:
ਲਗਾਤਾਰ ਤਰ ਖਾਣ ਨਾਲ ਕੁੱਝ ਹੀ ਦਿਨਾਂ ‘ਚ ਪਾਚਨਤੰਤਰ ਮਜ਼ਬੂਤ ਹੋਣ ਲੱਗਦਾ ਹੈ।ਡਾਇਬਿਟੀਜ਼ ਅਤੇ ਕੋਲੈਸਟਰੋਲ ਨੂੰ ਕਰੇ ਕੰਟਰੋਲ – ਡਾਇਬਿਟੀਜ਼ ਅੱਜ ਦੇ ਸਮੇਂ ‘ਚ ਆਮ ਸਮੱਸਿਆ ਹੋ ਗਈ ਹੈ। ਹਰ 10 ‘ਚੋਂ 7 ਲੋਕਾਂ ‘ਚ ਡਾਇਬਿਟੀਜ਼ ਦੇਖਣ ਨੂੰ ਮਿਲ ਰਹੀ ਹੈ। ਜਦੋਂ ਸ਼ਰੀਰ ‘ਚ ਇਨਸੁਲਿਨ ਬਣਨਾ ਬੰਦ ਹੋ ਜਾਂਦਾ ਹੈ ਤਾਂ ਸ਼ੂਗਰ ਪੱਧਰ ਵਧਣ ਲੱਗਦਾ ਹੈ। ਸ਼ੂਗਰ ਪੱਧਰ ਨੂੰ ਕੰਟਰੋਲ ‘ਚ ਰੱਖਣ ਲਈ ਰੋਜ਼ਾਨਾ ਤਰ ਦੀ ਵਰਤੋਂ ਕਰੋ। ਇਸ ‘ਚ ਇਨਸੁਲਿਨ ਪੱਧਰ ਨੂੰ ਕੰਟਰੋਲ ਕਰਨ ਦੀ ਸਮਰਥਾ ਹੈ। ਇਹੀ ਕਾਰਨ ਹੈ ਲਗਾਤਾਰ ਤਰ ਖਾਣ ਨਾਲ ਡਾਇਬਿਟੀਜ਼ ਅਤੇ ਕੋਲੈਸਟਰਲ ਕੰਟਰੋਲ ‘ਚ ਰਹਿੰਦੇ ਹਨ। ਤਰ ਖਾਣ ਨਾਲ ਇਨਸੁਲਿਨ ਦੇ ਪੱਧਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਤਰ ‘ਚ ਸਟੀਰੋਲ ਪਾਇਆ ਜਾਂਦਾ ਹੈ ਜੋ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ।

ਸਕਿਨ ਲਈ ਫ਼ਾਇਦੇਮੰਦ – ਚਿਕਨੀ ਚਮੜੀ ਨੂੰ ਦੂਰ ਕਰਨ ਲਈ ਤਰ ਦੀ ਵਰਤੋਂ ਕਰੋ। ਚਿਹਰੇ ‘ਤੇ ਤਰ ਰਗੜ ਕੇ ਪਾਣੀ ਨਾਲ ਧੋ ਲਓ। ਇੱਕ ਵਾਰੀ ਤਾਂ ਇਸ ਨਾਲ ਚਿਹਰੇ ਦੀ ਚਿਕਨਾਈ ਦੂਰ ਹੋ ਜਾਵੇਗੀ ਅਤੇ ਦੂਜੀ ਵਾਰੀ ਚਿਹਰੇ ਦੇ ਦਾਗ਼-ਧੱਬੇ ਦੂਰ ਹੋ ਜਾਣਗੇ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -
Share this Article
Leave a comment