ਸਭ ਦੇ ਚਿਹਰਿਆਂ ‘ਤੇ ਮੁਸਕਾਨ ਲਿਆਉਣ ਵਾਲੇ ‘ਤਾਰੀ ਬਾਬਾ ਸਮਾਲਸਰ’ ਦਾ ਹੋਇਆ ਦੇਹਾਂਤ

Global Team
2 Min Read

ਨਿਊਜ਼ ਡੈਸਕ: ਸਭ ਨੂੰ ਹਸਾਉਣ ਵਾਲੇ ਤਾਰੀ ਬਾਬਾ ਸਮਾਲਸਰ ਦਾ ਦੇਹਾਂਤ ਹੋ ਗਿਆ ਹੈ। ਇਸ ਹੱਸਮੁੱਖ ਇਨਸਾਨ ਨੇ ਦੁਬਈ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ, ਜਿਸ ਨਾਲ ਉਸ ਦੇ ਚਾਹੁਣ ਵਾਲਿਆਂ ਅਤੇ ਪ੍ਰਸ਼ੰਸਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਤਾਰੀ ਬਾਬਾ ਨੂੰ ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ‘ਚ ਕਾਫ਼ੀ ਦਿੱਕਤ ਆ ਰਹੀ ਸੀ। ਤਬੀਅਤ ਜ਼ਿਆਦਾ ਵਿਗੜਨ ‘ਤੇ ਉਸ ਨੂੰ ਤੁਰੰਤ ਦੁਬਈ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ। ਪਰ ਅਫ਼ਸੋਸ, ਸਭ ਦੇ ਚਿਹਰਿਆਂ ‘ਤੇ ਹਾਸੇ ਵੰਡਣ ਵਾਲਾ ਇਹ ਫ਼ਨਕਾਰ ਜ਼ਿੰਦਗੀ ਦੀ ਜੰਗ ਹਾਰ ਗਿਆ। ਲੋਕਾਂ ਦਾ ਕਹਿਣਾ ਹੈ ਕਿ ਤਾਰੀ ਬਾਬਾ ਦੇ ਜਾਣ ਨਾਲ ਜੋ ਘਾਟਾ ਪਿਆ ਹੈ, ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।

ਉਸ ਦੇ ਅਚਾਨਕ ਅਕਾਲ ਚਲਾਣੇ ‘ਤੇ ਪੰਜਾਬੀ ਭਾਈਚਾਰੇ, ਸੋਸ਼ਲ ਮੀਡੀਆ ਸਟਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਤਾਰੀ ਬਾਬਾ ਦੇ ਜਾਣ ਨਾਲ ਜੋ ਘਾਟਾ ਪਿਆ ਹੈ, ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment