ਚੰਡੀਗੜ੍ਹ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ ਆਮ ਆਦਮੀ ਪਾਰਟੀ ਦੇ ਨੇਤਾ ਰਾਜਵਿੰਦਰ ਸਿੰਘ ਪਿੰਡ ਤਲਵੰਡੀ ਮੋਹਰ ਦੀਆਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ।ਰਾਜਵਿੰਦਰ ਸਿੰਘ ਦੀ ਧਿਰ ਦੀ ਮਹਿਲਾ ਉਮੀਦਵਾਰ ਸਰਬਸੰਮਤੀ ਨਾਲ ਸਰਪੰਚ ਚੁਣੀ ਗਈ ਸੀ। ਰਾਜਵਿੰਦਰ ਸਿੰਘ ਕਾਰ ਵਿੱਚ ਸਾਥੀਆਂ ਦੇ ਨਾਲ ਵਾਪਿਸ ਆ ਰਹੇ ਸਨ। ਇਸ ਵਿਚਾਲੇ ਮੋਟਰਸਾਈਕਲ ਉਤੇ ਸਵਾਰ ਤਿੰਨ ਹਮਲਾਵਾਰਾਂ ਨੇ ਕਾਰ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਇਸ ਦੌਰਾਨ ਰਾਜਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਆਪ ਆਗੂ ਦੀ ਮੌ.ਤ ਹੋ ਗਈ ਹੈ।
ਇਹ ਵੀ ਪੜ੍ਹੋ: ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।