ਤਰਨ ਤਾਰਨ: ਵਿਆਹ ਸਮਾਗਮ ਦੌਰਾਨ ‘ਆਪ’ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Global Team
2 Min Read

ਤਰਨ ਤਾਰਨ : ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਠੱਠੀਆ ਮਹੰਤਾਂ ਦੇ ਮੌਜੂਦਾ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਗੋਲੀਬਾਰੀ ਵਿੱਚ ਸਰਪੰਚ ਦਾ ਚਚੇਰਾ ਭਰਾ ਵੀ ਜ਼ਖਮੀ ਹੋਇਆ ਹੈ।  ਸਰਪੰਚ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ।  ਉਨ੍ਹਾਂ ਨੂੰ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰੀਆਂ ਗਈਆਂ। ਪੁਲਿਸ ਜਾਂਚ ਕਰ ਰਹੀ ਹੈ।

ਪ੍ਰਾਪਤ  ਜਾਣਕਾਰੀ ਅਨੁਸਾਰ ਸਿੱਧੂ ਫਾਰਮ ਸ਼ੇਰੋਂ ’ਚ ਵਿਆਹ ਸਮਾਗਮ ਦੌਰਾਨ ਮੌਜੂਦਾ ਸਰਪੰਚ ਹਰਬਰਿੰਦਰ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਜਦੋਂ ਸਰਪੰਚ ਨੂੰ ਗੋਲੀਆਂ ਮਾਰੀਆਂ ਗਈਆਂ ਤਾਂ ਮੌਕੇ ’ਤੇ ਮੌਜੂਦ ਸਰਪੰਚ ਦਾ ਭਰਾ ਅਣਪਛਾਤੇ ਹਮਲਾਵਰਾਂ ਦੇ ਪਿੱਛੇ ਭੱਜਿਆਂ ਤਾਂ ਹਮਲਾਵਰਾਂ ਵੱਲੋਂ ਸਰਪੰਚ ਦੇ ਭਰਾ ਨੂੰ ਵੀ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਸਰਪੰਚ ਦਾ ਵੀ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਘਟਨਾ ਬਾਰੇ ਪੁੱਛਗਿੱਛ ਕਰਨ ਲਈ ਹਸਪਤਾਲ ਪਹੁੰਚੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment