‘ਆਪ’ ਸਰਪੰਚ ਕਤਲ ਮਾਮਲੇ ‘ਚ ਵੱਡਾ ਐਨਕਾਊਂਟਰ! ਪੁਲਸ ਨੇ ਮੁਲਜ਼ਮ ਕੀਤਾ ਢੇਰ

Global Team
2 Min Read

ਅੰਮ੍ਰਿਤਸਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਤਰਨਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਇਲਾਕੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਦੇਰ ਸ਼ਾਮ ਮੁਕਾਬਲਾ ਹੋਇਆ ਹੈ। ਇਸ ਦੌਰਾਨ ਕਥੂਨੰਗਲ ਦਾ ਰਹਿਣ ਵਾਲਾ ਹਰਨੂਰ ਉਰਫ਼ ਨੂਰ ਐਨਕਾਊਂਟਰ ਦੌਰਾਨ ਮਾਰਿਆ ਗਿਆ ਹੈ। ਇਹ ਮੁਕਾਬਲਾ ਏਜੀਟੀਐਫ਼ (AGTF) ਦੀ ਪੁਲਸ ਟੀਮ ਅਤੇ ਤਰਨਤਾਰਨ ਪੁਲਸ ਦੀ ਸਾਂਝੀ ਕਾਰਵਾਈ ਦੌਰਾਨ ਹੋਇਆ। ਮੌਕੇ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਭਿੱਖੀਵਿੰਡ ਦੇ ਪੂਹਲਾ ਇਲਾਕੇ ਨੇੜੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਇੱਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖ ਕੇ ਰੁਕਣ ਦੀ ਬਜਾਏ, ਉਸ ਵਿਅਕਤੀ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੈਂਗਸਟਰ ਦੀ ਗੋਲੀ ਇੱਕ ਪੁਲਿਸ ਵਾਲੇ ਨੂੰ ਲੱਗੀ, ਪਰ ਪੁਲਿਸ ਵਾਲੇ ਨੇ ਬੁਲੇਟਪਰੂਫ ਜੈਕੇਟ ਪਾਈ ਹੋਈ ਸੀ ਜਿਸ ਕਾਰਨ ਉਸਦੀ ਜਾਨ ਬਚ ਗਈ।

ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋਸ਼ੀ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਨੇੜਲੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮਾਰੇ ਗਏ ਦੋਸ਼ੀ ਦੀ ਪਛਾਣ ਹਰਨੂਰ ਸਿੰਘ ਉਰਫ਼ ਨੂਰ ਵਜੋਂ ਹੋਈ ਹੈ ਪੁਲਿਸ ਅਨੁਸਾਰ, ਹਰਨੂਰ ਸਿੰਘ ਉਰਫ਼ ਨੂਰ ਅਫਰੀਦੀ ਅਤੇ ਪ੍ਰਭ ਦਾਸੂਵਾਲ ਦਾ ਕਰੀਬੀ ਸਾਥੀ ਸੀ। ਇਹ ਡੋਨੀ ਬਲ ਗਿਰੋਹ ਨਾਲ ਵੀ ਜੁੜਿਆ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪ ਸਰਪੰਚ ਝਰਮਲ ਸਿੰਘ ਦੇ ਕਤਲ ਮਾਮਲੇ ‘ਚ ਸ਼ਾਮਲ ਸੀ। ਪੁਲਸ ਨੂੰ ਜਾਣਕਾਰੀ ਮਿਲੀ ਹੈ ਕਿ ਉਸ ਵੱਲੋਂ ਬੀਤੇ ਦਿਨ ਕਤਲ ਕੀਤੇ ਸਰਪੰਚ ਜਰਮਲ ਸਿੰਘ ਅਤੇ ਇੱਕ ਕਾਂਗਰਸੀ ਬਲਾਕ ਪ੍ਰਧਾਨ ਹਰਮਨ ਸੇਖੋਂ ਦੀ ਰੇਕੀ ਕੀਤੀ ਜਾ ਰਹੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment