ਪਾਕਿਸਤਾਨ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਤਰਨਤਾਰਨ ਦੇ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰ

TeamGlobalPunjab
2 Min Read

ਤਰਨ ਤਾਰਨ : ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ‘ਚ ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਤਰਨ ਤਾਰਨ ਦੇ ਗੋਇੰਦਵਾਲ ਸਾਹਿਬ ਦਾ ਰਹਿਣ ਵਾਲਾ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ। ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੀ ਸ਼ਹਾਦਤ ਤੋਂ ਬਾਅਦ ਪਿੰਡ ਵਿੱਚ ਸੰਨਾਟਾ ਪਸਰ ਗਿਆ।

ਪੰਜਾਬ ਸਰਕਾਰ ਨੇ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਦੀ ਐਕਸਗ੍ਰੇਸ਼ੀਆ ਸਹਾਇਤਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਰਾਜਿੰਦਰ ਸਿੰਘ 1998 ਵਿੱਚ ਸਿੱਖ ਲਾਈਟ ਇਨਫੈਂਟਰੀ ਯੂਨਿਟ ਦਾ ਹਿੱਸਾ ਬਣੇ ਸਨ। ਵੱਖ ਵੱਖ ਥਾਵਾਂ ‘ਤੇ ਡਿਊਟੀ ਨਿਭਾਉਣ ਉਪਰੰਤ ਰਾਜਿੰਦਰ ਜੰਮੂ ਕਸ਼ਮੀਰ ‘ਚ ਡਿਊਟੀ ਦੇ ਰਹੇ ਸਨ।

ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਪਿਛਲੇ 5 ਦਿਨਾਂ ਤੋਂ ਹੀ ਰੁਕ ਰੁਕ ਕੇ ਫਾਇਰਿੰਗ ਕੀਤੀ ਜਾ ਰਹੀ ਹੈ। ਜਿਸ ਦਾ ਭਾਰਤੀ ਫੌਜ ਵੀਮੂੰਹ ਤੋੜ ਜਵਾਬ ਦੇ ਰਹੀ ਹੈ। ਪਰ ਪਾਕਿਸਤਾਨ ਖਿਲਾਫ ਕਾਰਵਾਈ ਕਰਦੇ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਏ। ਰਾਜਵਿੰਦਰ ਦੀ ਸ਼ਹਾਦਤ ਦੀ ਸੂਚਨਾ ਪਰਿਵਾਰ ਨੂੰ ਐਤਵਾਰ ਦਿੱਤੀ ਗਈ। ਪਰਿਵਾਰ ਨੂੰ ਬਹਾਦਰ ਪੁੱਤ ਦੀ ਸ਼ਹਾਦਤ ਤੇ ਮਾਣ ਹੈ। ਸ਼ਹੀਦ ਦੀ ਮ੍ਰਿਤਕ ਦੇਹ ਅੱਜ ਗੋਇੰਦਵਾਲ ਸਾਹਿਬ ਵਿਖੇ ਪੁੱਜਣ ਦੀ ਸੰਭਾਵਨਾ ਹੈ। ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਸਸਕਾਰ ਕੀਤਾ ਜਾਵੇਗਾ।

Share this Article
Leave a comment