ਤਰਨਤਾਰਨ ਪੁਲੀਸ ਨੂੰ ਮਿਲੀ ਵੱਡੀ ਸਫਲਤਾ, ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਪੁਲੀਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ। ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਸ਼ੀਆਂ ਕੋਲੋਂ 6 ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ, ਅਤੇ ਉਨ੍ਹਾਂ ਖਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59, ਆਈਪੀਸੀ 188, 269, 270, 506 ਅਤੇ ਆਪਦਾ ਪ੍ਰਬੰਧਨ ਦੀ ਧਾਰਾ 51 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਤਰਨ ਤਾਰਨ ਦੀ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਭਿੱਖੀਵਿੰਡ, ਥਾਣਾ ਭਿੱਖੀਵਿੰਡ; ਸੁਖਦੇਵ ਸਿੰਘ ਪੁੱਤਰ ਲਖਵੀਰ ਸਿੰਘ, ਨਿਵਾਸੀ ਪਿੰਡ ਜੀਓਨਕੇ, ਥਾਣਾ ਹਰੀਕੇ ਅਤੇ ਸਰਬਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਨਿਵਾਸੀ ਪਿੰਡ ਵਾੜਾ, ਥਾਣਾ ਭਿੱਖੀਵਿੰਡ ਤੋਂ ਗ੍ਰਿਫ਼ਤਾਰ ਕੀਤੇ ਹਨ। ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 12 ਬੋਰ ਦੀ ਦੁਨਾਲੀ ਰਾਈਫਲ, ਇੱਕ 32 ਬੋਰ ਦੀ ਬੈਰੇਟਾ ਪਿਸਤੌਲ, ਦੋ 32 ਬੋਰ ਪਿਸਤੌਲ, ਇੱਕ 12 ਬੋਰ ਦੀ ਪਿਸਤੌਲ ਅਤੇ ਇੱਕ 315 ਬੋਰ ਪਿਸਤੌਲ ਸਮੇਤ 315 ਬੋਰ ਦੇ 2 ਜਿੰਦਾ ਕਾਰਤੂਸ ਅਤੇ 32 ਬੋਰ ਦੇ 2 ਜਿੰਦਾ ਕਾਰਤੂਸ ਸ਼ਾਮਲ ਹਨ। ਦੋਸ਼ੀ ਗੁਰਪ੍ਰੀਤ ‘ਤੇ ਜੇਲ੍ਹ ਵਿੱਚ ਬੰਦ ਕਈ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਹੋਣ ਦਾ ਵੀ ਦੋਸ਼ ਹੈ।

ਡੀਜੀਪੀ ਨੇ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਦੇ ਮੋਬਾਈਲ ਉਪਕਰਣਾਂ ਦੀ ਡੂੰਘਾਈ ਫੋਰੈਂਸਿਕ ਅਤੇ ਤਕਨੀਕੀ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਗੈਂਗਸਟਰ ਸ਼ੁਭਮ ਅਤੇ ਅਟਾਰੀ ਸਰਹੱਦ ਤੋਂ ਆਏ 532 ਕਿਲੋ ਹੈਰੋਇਨ ਦੇ ਮੁਲਜ਼ਮ ਸਣੇ ਵੱਡੇ ਨਸ਼ਾ ਤਸਕਰਾਂ ਨਾਲ ਇਸ ਗਿਰੋਹ ਦੇ ਸਬੰਧਾਂ ਦੀ ਵੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ 22 ਮਾਰਚ ਨੂੰ ਕਰਫਿਊ ਲਾਗੂ ਕਰਨ ਤੋਂ ਬਾਅਦ ਤਰਨਤਾਰਨ ਜ਼ਿਲ੍ਹੇ ਤੋਂ 15.802 ਕਿਲੋ ਹੈਰੋਇਨ ਬਰਾਮਦ ਕੀਤੀ ਸੀ।

Share this Article
Leave a comment