ਅਧਿਆਪਕ ਨੂੰ ਮੁੱਖ ਮੰਤਰੀ ਵਿਰੁੱਧ ਟਿੱਪਣੀ ਕਰਨੀ ਪਈ ਮਹਿੰਗੀ! ਹੋਈ ਵੱਡੀ ਕਾਰਵਾਈ

TeamGlobalPunjab
2 Min Read

ਗੁਰਦਾਸਪੁਰ : ਤੁਸੀਂ ਲੋਕਾਂ ਨੂੰ ਇਹ ਕਹਿੰਦੇ ਆਮ ਸੁਣਿਆ ਹੋਵੇਗਾ ਕਿ ਸਿਆਸਤਦਾਨਾਂ  ਨਾਲ ਲਿਆ ਪੰਗਾ ਕਈ ਵਾਰ ਮਹਿੰਗਾ ਪੈ ਜਾਂਦਾ ਹੈ। ਇਹ ਕਥਨ ਸੱਚ ਹੁੰਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਇੱਥੋਂ ਦੇ  ਸਰਕਾਰੀ ਐਲੀਮੈਂਟਰੀ ਸਕੂਲ ਦੇ ਹੈੱਡ ਟੀਚਰ ਨੂੰ ਸਿਆਸਤਦਾਨ ਵਿਰੁੱਧ ਟਿੱਪਣੀ ਕਰਨ ‘ਤੇ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਹੈੱਡ ਅਧਿਆਪਕ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਸੋਸ਼ਲ ਮੀਡੀਆ ਜਰੀਏ ਟਿੱਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਸਮੇਂ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਲੰਗਰ ‘ਚ ਬੈਠ ਕੇ ਪ੍ਰਸ਼ਾਦ ਛਕ ਰਹੇ ਸਨ ਤਾਂ ਉਨ੍ਹਾਂ ਵੱਲੋਂ ਮੇਜ਼ ਦਾ ਸਹਾਰਾ ਲਿਆ ਗਿਆ ਸੀ। ਇਸੇ ਤਸਵੀਰ ‘ਤੇ ਹੀ ਹੈੱਡ ਟੀਚਰ ਗੁਰਮੀਤ ਸਿੰਘ ਵੱਲੋਂ ਟਿੱਪਣੀ ਕੀਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੀ ਜਾਂਚ ਕਰ ਰਹੇ ਸਿੱਖਿਆ ਅਧਿਕਾਰੀ ਰਕੇਸ਼ ਬਾਲਾ ਨੇ ਦੱਸਿਆ ਕਿ ਗੁਰਮੀਤ ਵੱਲੋਂ ਮੁੱਖ ਮੰਤਰੀ ਦੀ ਲੰਗਰ ਛਕਣ ਵਾਲੀ ਤਸਵੀਰ ‘ਤੇ  ਇੱਕ ਆਫੀਸ਼ਲ ਗਰੁੱਪ ਵਿੱਚ ਗਲਤ ਟਿੱਪਣੀ ਕੀਤੀ ਸੀ ਅਤੇ ਉਸੇ ਗਰੁੱਪ ਵਿੱਚ ਹੀ ਸਥਾਨਕ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵੀ ਸ਼ਾਮਲ ਸਨ।ਰਾਜੇਸ਼ ਬਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਹੀ ਇਸ ਦਾ ਨੋਟਿਸ ਲੈਂਦਿਆਂ ਕਾਰਵਾਈ ਦੇ ਹੁਕਮ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਹੀ ਇਹ ਕਾਰਵਾਈ ਹੋਈ ਹੈ।

Share this Article
Leave a comment