ਚੰਡੀਗੜ੍ਹ: ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ ‘ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਨੰਗਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਲੁਧਿਆਣਾ ਡਿੰਪਲ ਮਦਾਨ ਦੀ ਅਗਵਾਈ ਵਿੱਚ ਅਧਿਆਪਕਾਂ ਦੇ ਵਫ਼ਦ ਦੁਆਰਾ ਇਹ ਸਮੂਹਿਕ ਯੋਗਦਾਨ ਰਸਮੀ ਤੌਰ ‘ਤੇ ਭੇਟ ਕੀਤਾ ਗਿਆ। ਅਧਿਆਪਕਾਂ ਦੇ ਇਸ ਵਫ਼ਦ ਵਿੱਚ ਡਿਪਟੀ ਡੀਈਓ ਅਮਨਦੀਪ ਸਿੰਘ, ਸਟੇਟ ਸਪੋਰਟਸ ਕਮੇਟੀ ਮੈਂਬਰ ਅਜੀਤ ਪਾਲ ਅਤੇ ਫਿਜ਼ਿਕਸ ਦੇ ਲੈਕਚਰਾਰ ਸ੍ਰੀ ਦਿਨੇਸ਼ ਮੋਦੀ ਸ਼ਾਮਲ ਸਨ।