ਖਰੜ: ਆਪਣੀਆਂ ਮੰਗਾਂ ਨੂੰ ਲੈ ਕੇ ਕੱਚੇ ਅਧਿਆਪਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਨੇੜ੍ਹੇ ਸਥਿਤ ਟਾਵਰ ‘ਤੇ ਚੜ੍ਹ ਗਏ ਹਨ। ਟਾਵਰ ‘ਤੇ ਚੜ੍ਹੇ ਕੱਚੇ ਅਧਿਆਪਕਾਂ ਨੇ ਆਪਣੀ ਆਵਾਜ਼ ਬੁਲੰਦ ਕਰਨ ਲਈ ਸਾਰਿਆਂ ਨੂੰ ਇੱਥੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਆਪਣਾ ਮਸਲਾ ਹੱਲ ਕਰਵਾਉਣਾ ਚਾਹੁੰਦੇ ਹੋ ਤਾਂ ਜਲਦੀ ਇੱਥੇ ਪਹੁੰਚੋ।
ਅਧਿਆਪਕਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਮੈਂ ਗਰੀਬਾਂ ਦਾ ਮਸੀਹਾ ਹਾਂ। ਅਸੀਂ ਔਰਤਾਂ ਨੂੰ ਰੁਜ਼ਗਾਰ ਦਿੰਦੇ ਹਾਂ। ਅੱਜ ਉਹ ਭੈਣਾਂ ਟਾਵਰਾਂ ‘ਤੇ ਬੈਠੀਆਂ ਹਨ। ਬੜੀ ਸ਼ਰਮ ਦੀ ਗੱਲ ਹੈ ਕਿ ਅੱਜ ਵੀ ਸਰਕਾਰ ਸਾਨੂੰ ਪੱਕਾ ਰੁਜ਼ਗਾਰ ਨਹੀਂ ਦੇ ਰਹੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਸੀਂ ਹੁਣ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਹੇਠਾਂ ਉਤਰਨਗੇ।