ਸੰਗਰੂਰ ‘ਚ ਪ੍ਰਸ਼ਾਸਨ ਵੱਲੋਂ ਅਧਿਆਪਕਾਂ ‘ਤੇ ਲਾਠੀਚਾਰਜ, ਕਈ ਜ਼ਖਮੀ, ਅਧਿਆਪਕਾਂ ਵੱਲੋਂ ਆਤਮਦਾਹ ਕਰਨ ਦਾ ਐਲਾਨ

TeamGlobalPunjab
2 Min Read

ਸੰਗਰੂਰ : ਇੱਕ ਪਾਸੇ ਜਿੱਥੇ ਸੂਬਾ ਸਰਕਾਰ ਵੱਲੋਂ ਰੁਜ਼ਗਾਰ ਮੇਲੇ ਲਗਾ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਅੱਜ ਸੰਗਰੂਰ ਵਿੱਚ ਪ੍ਰਦਰਸ਼ਨ ਕਰ ਰਹੇ  ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਾਠੀਚਾਰਜ ਕੀਤਾ ਗਿਆ।

ਜਾਣਕਾਰੀ ਮੁਤਾਬਿਕ ਅੱਜ ਜਦੋਂ ਪ੍ਰਦਰਸ਼ਨ ਕਰ ਰਹੇ ਇਹ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ਤਾਂ ਪੁਲਿਸ ਵੱਲੋਂ ਇਨ੍ਹਾਂ  ‘ਤੇ ਲਾਠੀਚਾਰਜ ਕਰਦਿਆਂ ਪਾਣੀ ਦੀਆਂ ਬੌਛਾਰਾਂ ਵੀ ਕੀਤੀਆਂ ਗਈਆਂ। ਪਤਾ ਇਹ ਵੀ ਲੱਗਾ ਹੈ ਕਿ ਇਸ ਲਾਠੀਚਾਰਜ ਦੌਰਾਨ ਕਈ ਅਧਿਆਪਕ ਜ਼ਖਮੀ ਵੀ ਹੋਏ ਹਨ।

- Advertisement -

 

ਇਸ ਲਾਠੀਚਾਰਜ ਤੋਂ ਬਾਅਦ ਜਾਣਕਾਰੀ ਦਿੰਦਿਆਂ ਇੱਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਸੀ ਤਾਂ ਪੁਲਿਸ ਵੱਲੋਂ ਉਨ੍ਹਾਂ  ‘ਤੇ ਲਾਠੀਚਾਰਜ  ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਦੇ ਕਈ ਸਾਥੀ ਜ਼ਖਮੀ ਵੀ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦੇ 8 ਤੋਂ 9 ਸਾਥੀ ਜ਼ਖਮੀ ਹੋਏ ਹਨ।

ਇਸ ਤੋਂ ਬਾਅਦ ਇੱਕ ਹੋਰ ਪ੍ਰਦਰਸ਼ਨ ਕਰ ਰਹੀ ਲੜਕੀ ਨੇ ਰੋਂਦਿਆਂ ਹੋਇਆ ਦੱਸਿਆ ਕਿ ਉਨ੍ਹਾਂ ਵੱਲੋਂ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ ਤਾਂ ਉਨ੍ਹਾਂ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ। ਜਿਸ ਦੌਰਾਨ ਉਸ ਦੀ ਲੱਤ ‘ਤੇ ਲਾਠੀ ਵੱਜੀ ਅਤੇ ਉਸ ਦੀ ਲੱਤ ‘ਤੇ ਸ਼ਰੀਰ ਦਾ ਭਾਰ ਨਹੀਂ ਆ ਰਿਹਾ। ਇਸ ਦੌਰਾਨ ਉਸ ਦੇ ਨਾਲ ਵਾਲੀਆਂ ਸਾਥੀਆਂ ਨੇ ਦੱਸਿਆ ਕਿ ਇਹ ਪ੍ਰਦਰਸ਼ਨਕਾਰੀ ਲੜਕੀ ਬੜੇ ਹੀ ਗਰੀਬ ਘਰੋਂ ਹੈ ਅਤੇ ਇਸ ਦੇ ਮਾਂ-ਬਾਪ ਵੀ ਨਹੀਂ ਹਨ। ਲੜਕੀ ਨੇ ਧਮਕੀ ਭਰੇ ਅੰਦਾਜ ਵਿੱਚ ਕਿਹਾ ਕਿ ਜੇਕਰ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਤਾਂ ਉਨ੍ਹਾਂ ਵੱਲੋਂ ਆਤਮਦਾਹ ਕੀਤਾ ਜਾਵੇਗਾ।

 

- Advertisement -
Share this Article
Leave a comment