ਅਧਿਆਪਕ ਨਹੀਂ ਕਰਨਗੇ ਸ਼ਰਾਬ ਦੀਆਂ ਫੈਕਟਰੀਆਂ ਵਿੱਚ ਡਿਉਟੀਆਂ, ਹੁਕਮ ਲਏ ਵਾਪਿਸ

TeamGlobalPunjab
2 Min Read

ਗੁਰਦਾਸਪੁਰ  : ਸਥਾਨਕ ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸਬੰਧੀ ਦਿੱਤੇ ਗਏ ਨਵੇਂ ਹੁਕਮਾਂ ਨੂੰ ਆਖਿਰਕਾਰ ਭਾਰੀ ਵਿਰੋਧ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ । ਦਸਣਯੋਗ ਹੈ ਕਿ ਸਥਾਨਕ ਐਡਮਨਿਸਟਰੇਸ਼ਨ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀ ਫੈਕਟਰੀਆਂ ਅਤੇ ਡਿਸਟਿਲਰੀਆਂ ਵਿੱਚ ਲਗਾਈਆਂ ਗਈਆਂ ਸਨ ।

ਦਸ ਦੇਈਏ ਕਿ ਇਸ ਫੈਸਲੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਖਤ ਪ੍ਰਤੀਕਿਰਿਆ ਦਿੱਤੀ ਸੀ। ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਪਹਿਲਾਂ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਧਾਰਮਿਕ ਸਥਾਨਾਂ ਤੋਂ ਲਾਉਡ ਸਪੀਕਰ ਰਾਹੀਂ ਸ਼ਰਾਬ ਦੀ ਹੋਮ ਡਲਿਵਰੀ ਬਾਰੇ ਲੋਕਾਂ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੁਣ ਜਿਸ ਅਧਿਆਪਕ ਪ੍ਰਤੀ ਬੱਚਿਆ ਦੇ ਮਨ ਵਿੱਚ ਇੱਜਤ ਹੁੰਦੀ ਹੈ ਉਹੀ ਅਧਿਆਪਕਾਂ ਦੀਆਂ ਡਿਉਟੀਆਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਵਧ ਸ਼ਰਮਨਾਕ ਗੱਲ ਨਹੀਂ ਹੋ ਸਕਦੀ।

ਇਸ ਤਰ੍ਹਾਂ ਅਮਨ ਅਰੋੜਾ ਦਾ ਕਹਿਣਾ ਸੀ ਕਿ  ਸਥਾਨਕ ਐਡਮਨਿਸਟਰੇਸ਼ਨ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਏ ਜਾਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ । ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕਾਂ ਦੇ ਮੋਢਿਆਂ ਤੇ ਦੇਸ਼ ਦੇ ਭਵਿੱਖ ਦੀ ਜਿੰਮੇਵਾਰੀ ਹੈ ਉਨ੍ਹਾਂ ਦੀ ਅਜਿਹੀ ਥਾਂ ਤੇ ਤੈਨਾਤ ਕਰਨਾ ਮਾਣ ਸਨਮਾਨ ਨੂੰ ਠੇਸ ਪਹੁੰਚਾਉਣਾ ਹੈ । ਅਮਨ ਅਰੋੜਾ ਨੇ ਕਿਹਾ ਕਿ ਇਸ ਨਾਲ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿੱਖਿਆ ਪ੍ਰਤੀ ਮਾੜੀ ਸੋਚ ਬਿਆਨ ਹੁੰਦੀ ਹੈ।

- Advertisement -

Share this Article
Leave a comment