ਕਿਸਾਨਾਂ ਦਾ ਦਿੱਲੀ ਕੂਚ: ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਦਾਗੇ ਅੱਥਰੂ ਗੈਸ ਦੇ ਗੋਲੇ, ਹਲਚਲ ਤੇਜ਼

Prabhjot Kaur
1 Min Read

ਚੰਡੀਗੜ੍ਹ: ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਹਾਲਾਤ ਕਾਫੀ ਤਣਾਅਪੂਰਨ ਵਾਲੇ ਬਣੇ ਹੋਏ ਹਨ ਤੇ ਸ਼ੰਭੂ ਬਾਰਡਰ ‘ਤੇ ਫੋਰਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਸ਼ੁਰੂ ਕਰ ਦਿੱਤੇ ਹਨ।

ਖਨੌਰੀ ਬਾਰਡਰ ‘ਉਤੇ ਵੀ ਡਰੋਨ ਹਵਾ ਵਿਚ ਘੁੰਮ ਰਹੇ ਹਨ। ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਵੀ ਪਤੰਗ ਉਡਾਉਣੇ ਸ਼ੁਰੂ ਕਰ ਦਿੱਤੇ ਹਨ। ਉਧਰ, ਹਰਿਆਣਾ ਦੇ ਨਾਲ ਹੀ ਦਿੱਲੀ ਵਿੱਚ ਵੀ ਸਖਤੀ ਕਰ ਦਿੱਤੀ ਗਈ ਹੈ। ਕਿਸਾਨਾਂ ਦੇ ਕੂਚ ਨੂੰ ਵੇਖਦਿਆਂ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਦਿੱਲੀ ਅੰਦਰ ਭੀੜ ਇਕੱਠੀ ਕਰਨ ਤੇ ਟਰੈਕਟਰਾਂ ਦੇ ਦਾਖਲੇ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੀ ਸਿੰਘੂ-ਟਿਕਰੀ ਸਰਹੱਦ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਗਾਜ਼ੀਪੁਰ ਸਰਹੱਦ ਨੂੰ ਵੀ ਸੀਲ ਕਰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment