ਤਿਲੰਗਾਨਾ ਵਾਸੀ ਚਾਹੁੰਦੇ ਹਨ ਭਾਜਪਾ ਸਰਕਾਰ: ਨਰਿੰਦਰ ਮੋਦੀ

Rajneet Kaur
2 Min Read

ਨਵੀਂ ਦਿੱਲੀ: PM  ਮੋਦੀ ਨੇ ਦਾਅਵਾ ਕੀਤਾ ਕਿ ਤਿਲੰਗਾਨਾ ਦੇ ਲੋਕ ਨਵੀਂ ਸਰਕਾਰ ਚਾਹੁੰਦੇ ਹਨ। ਇਸ ਦੌਰਾਨ ਉਨ੍ਹਾਂ ਨੇ ਤਿਲੰਗਾਨਾ ਦੀ BRS ਸਰਕਾਰ ਨੂੰ ਅਸਿੱਧੇ ਤੌਰ ‘ਤੇ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ। ਸੂਬੇ ਦੇ ਲੋਕ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਦਾਅਵਿਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਅਨੁਸਾਰ ਸਰਕਾਰ ਨੂੰ ਦਾਅਵਿਆਂ ਦੀ ਜਗ੍ਹਾ ਠੋਸ ਕੰਮ ਕਰਨ ਉੱਤੇ ਜ਼ੋਰ ਦੇਣਾ ਚਾਹੀਦਾ ਹੈ।

ਤਿਲੰਗਾਨਾ ‘ਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਲੋਕਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨਣ ਲਈ ਵਚਨਬੱਧ ਹੈ। ਉਹ ਲੋਕਾਂ ਦੀ ਜ਼ਿੰਦਗੀ ‘ਚ ਸੁਧਾਰ ਲਿਆਉਣ ਦਾ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਭ੍ਰਿਸ਼ਟਚਾਰ ਰਹਿਤ ਸਰਕਾਰ ਚਾਹੁੰਦੀ ਹੈ। ਜੋ ਪਾਰਦਰਸ਼ੀ ਹੋਵੇ ਅਤੇ ਇਮਾਨਦਾਰੀ ਨਾਲ ਕੰਮ ਕਰੇ। ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਦੀ ਆਵਾਜ਼ ਸੰਸਦ ਵਿੱਚ ਹੀ ਨਹੀਂ ਸਗੋਂ ਵਿਧਾਨ ਸਭਾ ਵਿੱਚ ਵੀ ਪਹਿਲਾਂ ਨਾਲੋਂ ਮਜ਼ਬੂਤ ਹੋਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸੂਬੇ ਵਿੱਚ 13,500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰਾਜੈਕਟਾਂ ਦੀ ਨੀਂਹ ਰੱਖ ਚੁੱਕੇ ਹਨ। ਉਨ੍ਹਾਂ ਵਿੱਚੋਂ ਕਈਆਂ ਦਾ ਉਦਘਾਟਨ ਹੋ ਚੁੱਕਾ ਹੈ।ਪੀਐਮ ਮੋਦੀ ਨੇ ਕਿਹਾ ਕਿ ਭਾਰਤ ਸਰਕਾਰ ਮੁਲੁਗੂ ਵਿੱਚ ਕੇਂਦਰੀ ਕਬਾਇਲੀ ਯੂਨੀਵਰਸਿਟੀ ਦੀ ਸਥਾਪਨਾ ਕਰੇਗੀ। ਇਸ ਦਾ ਨਾਂ ਸਤਿਕਾਰਤ ਕਬਾਇਲੀ ਔਰਤ ਸੰਮਾਕਾ-ਸਰੱਕਾ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ‘ਤੇ 900 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਕਿ ਉਹ ਸੂਬੇ ਨੂੰ ਬੁਲੰਦੀਆਂ ਤੇ ਲੈ ਕੇ ਜਾਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੱਛਤਾ ਦੇ ਨਾਲ ਤੰਦਰੁਸਤੀ ਅਤੇ ਭਲਾਈ ਦੇ ਮਿਸ਼ਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਦੇਸ਼ਵਿਆਪੀ ਸਵੱਛਤਾ ਮੁਹਿੰਮ ਦੀ ਅਗਵਾਈ ਕਰ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment