ਨਿਊਜ਼ ਡੈਸਕ : ਮਹਿੰਗਾਈ ਨੂੰ ਲੈ ਕੇ ਲੋਕਾਂ ਲਈ ਜਲਦ ਹੀ ਨਵੀਆਂ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗ ਸਕਦਾ ਹੈ। ਰਿਪੋਰਟਾਂ ਮੁਤਾਬਕ ਜਿਓ ਅਤੇ ਏਅਰਟੈੱਲ ਵਰਗੀਆਂ ਟੈਲੀਕਾਮ ਕੰਪਨੀਆਂ ਟੈਰਿਫ ਵਧਾਉਣ ਦੀ ਯੋਜਨਾ ਬਣਾ ਰਹੀਆਂ ਹਨ। ਇਹ ਕੰਪਨੀਆਂ ਦੇਸ਼ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਕਿਸੇ ਵੀ ਸਮੇਂ ਮੋਬਾਈਲ ਟੈਰਿਫ ਵਿੱਚ ਵਾਧੇ ਦਾ ਐਲਾਨ ਕਰ ਸਕਦੀਆਂ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਜੂਨ ‘ਚ ਖਤਮ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਲੋਕਾਂ ਨੂੰ ਮੋਬਾਇਲ ਫੋਨ ਦੀ ਵਰਤੋਂ ਕਰਨੀ ਮਹਿੰਗੀ ਹੋ ਜਾਵੇਗੀ।
ਵਿਸ਼ਲੇਸ਼ਕ ਐਂਟੀਕ ਸਟਾਕ ਬ੍ਰੋਕਿੰਗ ਦੇ ਹਵਾਲੇ ਨਾਲ ਪੀਟੀਆਈ ਦੀ ਇੱਕ ਰਿਪੋਰਟ ਵਿੱਚ ਇਹ ਖਦਸ਼ਾ ਪ੍ਰਗਟਾਇਆ ਗਿਆ ਹੈ। ਐਂਟੀਕ ਸਟਾਕ ਬ੍ਰੋਕਿੰਗ ਦਾ ਮੰਨਣਾ ਹੈ ਕਿ ਜੀਓ ਅਤੇ ਏਅਰਟੈੱਲ ਵਰਗੀਆਂ ਵੱਡੀਆਂ ਟੈਲੀਕਾਮ ਕੰਪਨੀਆਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਆਪਣੇ ਪਲਾਨ ਮਹਿੰਗੇ ਕਰ ਸਕਦੀਆਂ ਹਨ। ਖਦਸ਼ਾ ਹੈ ਕਿ ਚੋਣਾਂ ਤੋਂ ਬਾਅਦ ਟੈਲੀਕਾਮ ਕੰਪਨੀਆਂ ਟੈਰਿਫ ‘ਚ 15 ਤੋਂ 17 ਫੀਸਦੀ ਦਾ ਵਾਧਾ ਕਰ ਸਕਦੀਆਂ ਹਨ।
ਹਾਲਾਂਕਿ ਮੋਬਾਈਲ ਕੰਪਨੀਆਂ ਨੇ ਹਾਲੇ ਇਸ ਬਾਰੇ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਹੈ। ਮਹਿੰਗਾਈ ਦੀ ਗੱਲ ਕਰੀਏ ਤਾਂ ਰਾਹਤ ਦਾ ਸਿਲਸਿਲਾ ਮਾਰਚ ਮਹੀਨੇ ਵੀ ਜਾਰੀ ਰਿਹਾ। ਇਕ ਦਿਨ ਪਹਿਲਾਂ ਜਾਰੀ ਅੰਕੜਿਆਂ ਮੁਤਾਬਕ ਮਾਰਚ ਮਹੀਨੇ ਵਿਚ ਪ੍ਰਚੂਨ ਮਹਿੰਗਾਈ ਦਰ 5 ਫੀਸਦੀ ਤੋਂ ਹੇਠਾਂ ਆ ਗਈ।
ਦੇਸ਼ ਵਿੱਚ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ ਅਤੇ ਸੱਤ ਪੜਾਵਾਂ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਇਸ ਮਹੀਨੇ ਤੋਂ ਸ਼ੁਰੂ ਹੋ ਰਹੀਆਂ ਹਨ। ਅਗਲੇ ਹਫਤੇ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਣ ਜਾ ਰਹੀ ਹੈ। ਆਖ਼ਰੀ ਪੜਾਅ ਦੀਆਂ ਚੋਣਾਂ ਜੂਨ ਦੇ ਪਹਿਲੇ ਹਫ਼ਤੇ ਪਹਿਲੀ ਜੂਨ ਨੂੰ ਹੋਣਗੀਆਂ। ਇਸ ਤੋਂ ਬਾਅਦ 4 ਜੂਨ ਨੂੰ ਲੋਕ ਸਭਾ ਚੋਣਾਂ 2024 ਦੇ ਨਤੀਜੇ ਸਾਹਮਣੇ ਆਉਣਗੇ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।