ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਤੋਂ ਬਾਅਦ ਭੱਖਿਆ ਮਾਹੌਲ, ਸਲਾਬਤਪੁਰਾ ‘ਚ ਡੇਰਾ ਸਮਰਥਕਾਂ ਦਾ ਵੱਡਾ ਇਕੱਠ

TeamGlobalPunjab
2 Min Read

ਬਠਿੰਡਾ : ਇੱਥੋਂ ਦੇ ਭਗਤਾ ਭਾਈ ਪਿੰਡ ਵਿੱਚ ਡੇਰਾ ਪ੍ਰੇਮੀ ਮਨੋਹਰ ਲਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਰੋਸ ਵੱਜੋ ਅੱਜ ਵੱਡੀ ਗਿਣਤੀ ‘ਚ ਪ੍ਰੇਮੀ ਡੇਰਾ ਸਲਾਬਤਪੁਰਾ ਵਿਖੇ ਇੱਕਠਾ ਹੋ ਰਹੇ ਹਨ। ਮਨੋਹਰ ਲਾਲ ਦੀ ਲਾਸ਼ ਰੱਖ ਕੇ ਡੇਰਾ ਪ੍ਰੇਮੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮਨੋਹਰ ਲਾਲ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾਉਣ ਲਈ ਡੇਰਾ ਸ਼ਰਧਾਲੂਆਂ ਵੱਲੋਂ ਇੱਥੇ ਧਰਨਾ ਦੂਜੇ ਦਿਨ ਵੀ ਜਾਰੀ ਹੈ। ਡੇਰੇ ਦੀ ਸਟੇਟ ਕਮੇਟੀ ਨਾਲ ਗੱਲਬਾਤ ਕਰਨ ਲਈ ਪ੍ਰਸ਼ਾਸਨ ਦੀ ਤਰਫੋਂ ਐੱਸਡੀਐੱਮ ਫੂਲ ਨਵਦੀਪ ਕੁਮਾਰ ਪੁੱਜੇ ਅਤੇ ਥਾਣਾ ਦਿਆਲਪੁਰਾ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਦੀ ਅਗਵਾਈ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਡੇਰਾ ਸ਼ਰਧਾਲੂ ਕਾਤਲਾਂ ਦੀ ਗ੍ਰਿਫਤਾਰੀ ਲਈ ਅੜੇ ਹੋਏ ਹਨ। ਡੇਰਾ ਸਮਰਥਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਧਰਨਾ ਜਾਰੀ ਰੱਖਣਗੇ।

ਡੇਰਾ ਸੱਚਾ ਸੌਦਾ ਦੇ ਸਟੇਟ ਕਮੇਟੀ ਮੈਂਬਰ ਹਰਚਰਨ ਸਿੰਘ ਦਾ ਕਹਿਣਾ ਹੈ ਕਿ ਡੇਰਾ ਪ੍ਰੇਮੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਤਿੰਦਰਬੀਰ ਅਰੋੜ ਉਰਫ਼ ਜੰਮੀ ਦੇ ਪਿਤਾ ਮਨੋਹਰ ਲਾਲ ਦਾ ਅਣਪਛਾਤਿਆਂ ਨੇ ਸ਼ੁੱਕਰਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਸੁੱਖ ਲੰਮਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਈ ਸੀ। ਹਾਲਾਂਕਿ ਪੁਲਿਸ ਹਾਲੇ ਤਕ ਅਸਲ ਕਾਤਲਾਂ ਤਕ ਨਹੀਂ ਪਹੁੰਚ ਸਕੀ।

- Advertisement -

Share this Article
Leave a comment