ਨਿਊਜ਼ ਡੈਸਕ: ਪਾਕਿਸਤਾਨ ਨਾਲ ਲੱਗਦੀ ਈਰਾਨ ਦੀ ਦੱਖਣੀ-ਪੂਰਬੀ ਸਰਹੱਦ ‘ਤੇ ਸਥਿਤ ਸਾਰਾਵਨ ‘ਚ ਅਣਪਛਾਤੇ ਬੰਦੂਕਧਾਰੀਆਂ ਨੇ 9 ਪਾਕਿਸਤਾਨੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਨਸਨੀਖੇਜ਼ ਘਟਨਾ ਦੀ ਪੁਸ਼ਟੀ ਪਾਕਿਸਤਾਨੀ ਰਾਜਦੂਤ ਨੇ ਕੀਤੀ ਹੈ।
ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਦੱਸ ਦੇਈਏ ਕਿ ਇਹ ਗੋਲੀਬਾਰੀ ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਯਾਨ ਦੇ ਪਾਕਿਸਤਾਨ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਹੋਈ। ਇਸ ਘਟਨਾ ਨੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧਾ ਦਿੱਤਾ ਹੈ ਕਿਉਂਕਿ ਕੁਝ ਦਿਨ ਪਹਿਲਾਂ ਈਰਾਨ ਦੇ ਹਵਾਈ ਹਮਲੇ ਵਿਚ ਕੁਝ ਪਾਕਿਸਤਾਨੀ ਮਾਰੇ ਗਏ ਸਨ। ਜਵਾਬੀ ਕਾਰਵਾਈ ‘ਚ ਪਾਕਿਸਤਾਨ ਨੇ ਈਰਾਨ ‘ਤੇ ਮਿਜ਼ਾਈਲ ਦਾਗੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।
ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ, ਇਹ ਇਕ ਭਿਆਨਕ ਅਤੇ ਘਿਨਾਉਣੀ ਘਟਨਾ ਹੈ ਅਤੇ ਅਸੀਂ ਇਸ ਦੀ ਸਪੱਸ਼ਟ ਨਿੰਦਾ ਕਰਦੇ ਹਾਂ। ਅਸੀਂ ਈਰਾਨੀ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ ਅਤੇ ਘਟਨਾ ਦੀ ਤੁਰੰਤ ਜਾਂਚ ਅਤੇ ਇਸ ਵਿੱਚ ਸ਼ਾਮਿਲ ਲੋਕਾਂ ਨੂੰ ਸਜ਼ਾ ਦੇਣ ਦੀ ਮੰਗ ਕਰਦੇ ਹਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।