ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਕੋਵਿਡ-19 ਦੇ ਵਧ ਰਹੇ ਮਾਮਲਿਆਂ ਕਰਕੇ ਇੱਕ ਮਹੀਨੇ ਲਈ ਮੁਲਤਵੀ

TeamGlobalPunjab
1 Min Read

ਮੋਹਾਲੀ :– ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ’ਚ ਕਰਵਾਈ ਜਾਣ ਵਾਲੀ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ’ਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਹੁਣ 20 ਅਪ੍ਰੈਲ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ। ਜਦਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਹੁਣ 04 ਮਈ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ।

ਦੱਸ ਦਈਏ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ।

TAGGED: , ,
Share this Article
Leave a comment